Surah As-Saffat in Punjabi

    الصافات

    Surah As-Saffat in Punjabi

    Read Surah As-Saffat in Punjabi (الصافات) with Arabic text, Punjabi translation, and audio recitation. Chapter 37 of the Holy Quran, 182 verses — free online.

    Quran in Punjabi · all 114 Surahs

    وَٱلصَّٰٓفَّٰتِ صَفّٗا

    ਕਸਮ ਹੈ (ਰੱਬ ਦੇ ਹਜ਼ੂਰ) ਕਤਾਰਾਂ ਬੰਨੀ ਖੜ੍ਹੇ (ਫ਼ਰਿਸ਼ਤਿਆਂ ਦੀ)।

    فَٱلزَّٰجِرَٰتِ زَجۡرٗا

    ਕਸਮ ਹੈ (ਕਿਆਮਤ ਦਿਹਾੜੇ ਅਪਰਾਧੀਆਂ ਨੂੰ) ਝਿੜਕੀਆਂ ਦੇਣ ਵਾਲੇ (ਫ਼ਰਿਸ਼ਤਿਆਂ ਦੀ)।

    فَٱلتَّٰلِيَٰتِ ذِكۡرًا

    ਫੇਰ ਕਸਮ ਉਹਨਾਂ ਦੀ ਜਿਹੜੇ .ਕੁਰਆਨ ਪੜ੍ਹਦੇ ਹਨ।

    إِنَّ إِلَٰهَكُمۡ لَوَٰحِدٞ

    ਨਿਰਸੰਦੇਹ, ਤੁਹਾਡਾ ਸਭ ਦਾ ਇਸ਼ਟ ਇੱਕੋ ਇੱਕ (ਅੱਲਾਹ) ਹੈ।

    رَّبُّ ٱلسَّمَٰوَٰتِ وَٱلۡأَرۡضِ وَمَا بَيۡنَهُمَا وَرَبُّ ٱلۡمَشَٰرِقِ

    ਉਹੀ ਅਕਾਸ਼ਾਂ ਤੇ ਧਰਤੀ ਦਾ ਅਤੇ ਉਹਨਾਂ ਦੋਵਾਂ ਵਿਚਕਾਰ ਸਾਰੀਆਂ ਚੀਜ਼ਾਂ ਦਾ ਮਾਲਿਕ ਹੈ ਅਤੇ ਸਾਰੀਆਂ ਪੂਰਬੀ ਦਿਸ਼ਾਵਾਂ ਦਾ ਵੀ ਮਾਲਿਕ ਹੈ।

    إِنَّا زَيَّنَّا ٱلسَّمَآءَ ٱلدُّنۡيَا بِزِينَةٍ ٱلۡكَوَاكِبِ

    ਅਸੀਂ ਸੰਸਾਰਿਕ ਅਕਾਸ਼ ਨੂੰ ਤਾਰਿਆਂ ਤੇ ਸੋਹੱਪਣ ਨਾਲ ਸਜਾਇਆ ਹੈ।[1]

    [1] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 97/6

    وَحِفۡظٗا مِّن كُلِّ شَيۡطَٰنٖ مَّارِدٖ

    ਅਤੇ ਹਰੇਕ ਸਰਕਸ਼ ਸ਼ੈਤਾਨ ਤੋਂ ਉਸ ਨੂੰ ਸੁਰੱਖਿਅਤ ਰੱਖਣ ਦਾ ਪ੍ਰਬੰਧ ਕੀਤਾ ਹੈ।

    لَّا يَسَّمَّعُونَ إِلَى ٱلۡمَلَإِ ٱلۡأَعۡلَىٰ وَيُقۡذَفُونَ مِن كُلِّ جَانِبٖ

    ਤਾਂ ਜੋ ਉਹ (ਸ਼ੈਤਾਨ) ਸਰਵਉੱਚ (ਰੱਬੀ) ਦਰਬਾਰ ਦੀਆਂ ਗੱਲਾਂ ਨਾ ਸੁਣ ਸਕਣ, ਸਗੋਂ ਹਰ ਪਾਸਿਓਂ ਉਹਨਾਂ ’ਤੇ ਸ਼ਹਾਬ (ਤਾਰੇ) ਸੁੱਟੇ ਜਾਂਦੇ ਹਨ।

    دُحُورٗاۖ وَلَهُمۡ عَذَابٞ وَاصِبٌ

    (ਇਹ ਤਾਰੇ) ਉਹਨਾਂ ਨੂੰ ਨਠਾਉਣ ਲਈ ਸੁੱਟੇ ਜਾਂਦੇ ਹਨ ਅਤੇ ਉਹਨਾਂ ਲਈ ਸਦੀਵੀ ਅਜ਼ਾਬ ਹੈ।

    ੧੦

    إِلَّا مَنۡ خَطِفَ ٱلۡخَطۡفَةَ فَأَتۡبَعَهُۥ شِهَابٞ ثَاقِبٞ

    ਪਰ ਜੇ ਕੋਈ (ਸ਼ੈਤਾਨ) ਉੱਥਿਓਂ ਇਕ ਅੱਧ ਗੱਲ ਸੁਣ ਕੇ ਨੱਸ ਵੀ ਜਾਵੇ ਤਾਂ ਉਹ ਦਾ ਪਿੱਛਾ ਇਕ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ।

    ੧੧

    فَٱسۡتَفۡتِهِمۡ أَهُمۡ أَشَدُّ خَلۡقًا أَم مَّنۡ خَلَقۡنَآۚ إِنَّا خَلَقۡنَٰهُم مِّن طِينٖ لَّازِبِۭ

    (ਹੇ ਨਬੀ!) ਇਹਨਾਂ (ਕਾਫ਼ਿਰਾਂ) ਤੋਂ ਪੁੱਛੋ, ਕੀ ਉਹਨਾਂ ਨੂੰ ਪੈਦਾ ਕਰਨਾ ਵਧੇਰੇ ਔਖਾ ਹੈ ਜਾਂ ਜੋ ਅਸੀਂ ਪੈਦਾ ਕਰ ਚੁੱਕੇ ਹਾਂ ? ਬੇਸ਼ੱਕ ਅਸੀਂ ਇਹਨਾਂ (ਮਨੁੱਖਾਂ ਨੂੰ) ਇਕ ਲੇਸਦਾਰ ਚੀਕਣੀ ਮਿੱਟੀ ਤੋਂ ਪੈਦਾ ਕੀਤਾ ਹੈ।

    ੧੨

    بَلۡ عَجِبۡتَ وَيَسۡخَرُونَ

    (ਹੇ ਨਬੀ!) ਤੁਸੀਂ ਤਾਂ (ਪਰਲੋਕ ਦੇ ਇਨਕਾਰ ਕਰਨ ’ਤੇ) ਰੁਰਾਨ ਹੁੰਦੇ ਹੋ, ਜਦ ਕਿ ਉਹ ਇਸ ਦਾ ਮਖੌਲ ਕਰਦੇ ਹਨ।

    ੧੩

    وَإِذَا ذُكِّرُواْ لَا يَذۡكُرُونَ

    ਜਦੋਂ ਉਹਨਾਂ ਨੂੰ ਸਮਝਾਇਆ ਜਾਂਦਾ ਹੈ ਤਾਂ ਵੀ ਨਹੀਂ ਸਮਝਦੇ।

    ੧੪

    وَإِذَا رَأَوۡاْ ءَايَةٗ يَسۡتَسۡخِرُونَ

    ਅਤੇ ਜਦੋਂ ਕਿਸੇ ਨਿਸ਼ਾਨੀ ਨੂੰ ਵੇਖਦੇ ਹਨ ਤਾਂ ਮਖੌਲ ਕਰਦੇ ਹਨ।

    ੧੫

    وَقَالُوٓاْ إِنۡ هَٰذَآ إِلَّا سِحۡرٞ مُّبِينٌ

    ਅਤੇ ਆਖਦੇ ਹਨ ਕਿ ਇਹ ਤਾਂ ਖੁੱਲ੍ਹਮ-ਖੁੱਲ੍ਹਾ ਇਕ ਜਾਦੂ ਹੈ।

    ੧੬

    أَءِذَا مِتۡنَا وَكُنَّا تُرَابٗا وَعِظَٰمًا أَءِنَّا لَمَبۡعُوثُونَ

    (ਪੁੱਛਦੇ ਹਨ) ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀ ਹੋ ਜਾਵਾਂਗੇ ਤਾਂ ਕੀ ਅਸੀਂ ਮੁੜ ਜਿਊਂਦੇ ਕੀਤੇ ਜਾਵਾਂਗੇ?

    ੧੭

    أَوَءَابَآؤُنَا ٱلۡأَوَّلُونَ

    ਕੀ ਸਾਥੋਂ ਪਹਿਲਾਂ ਮਰੇ ਹੋਏ ਪਿਓ ਦਾਦੇ ਵੀ (ਜਿਊਂਦੇ ਕੀਤੇ ਜਾਣਗੇ) ?

    ੧੮

    قُلۡ نَعَمۡ وَأَنتُمۡ دَٰخِرُونَ

    ਤੁਸੀਂ (ਹੇ ਨਬੀ!) ਆਖੋ ਕਿ ‘ਹਾਂ’ ਅਤੇ (ਉਸੇ ਵੇਲੇ) ਤੁਸੀਂ (ਲੋਕ) ਜ਼ਲੀਲ ਵੀ ਹੋਵੋਗੇ।

    ੧੯

    فَإِنَّمَا هِيَ زَجۡرَةٞ وَٰحِدَةٞ فَإِذَا هُمۡ يَنظُرُونَ

    ਉਹ (ਕਿਆਮਤ ਦਿਹਾੜੇ ਓਠਾਣਾ) ਤਾਂ ਇਕ ਝਿੜਕੀ ਵਾਂਗ ਹੈ ਅਤੇ ਅਚਣਚੇਤ ਉਹ (ਜਿਊਂਦੇ ਹੋ ਕੇ) ਵੇਖਣਗੇ।

    ੨੦

    وَقَالُواْ يَٰوَيۡلَنَا هَٰذَا يَوۡمُ ٱلدِّينِ

    ਅਤੇ ਆਖਣਗੇ, ਹਾਏ ਸਾਡੇ ਮਾੜੇ ਭਾਗ! ਇਹ ਤਾਂ ਬਦਲਾ ਮਿਲਣ ਵਾਲਾ ਦਿਨ ਹੈ।

    ੨੧

    هَٰذَا يَوۡمُ ٱلۡفَصۡلِ ٱلَّذِي كُنتُم بِهِۦ تُكَذِّبُونَ

    (ਉਹਨਾਂ ਨੂੰ ਕਿਹਾ ਜਾਵੇਗਾ ਕਿ) ਇਹ ਫੈਸਲਿਆਂ ਦਾ ਵੇਲਾ ਹੈ, ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।

    ੨੨

    ۞ ٱحۡشُرُواْ ٱلَّذِينَ ظَلَمُواْ وَأَزۡوَٰجَهُمۡ وَمَا كَانُواْ يَعۡبُدُونَ

    (ਹੇ ਫ਼ਰਿਸ਼ਤਿਓ!) ਉਹਨਾਂ ਲੋਕਾਂ ਨੂੰ ਇਕੱਠਾ ਕਰੋ ਜਿਨ੍ਹਾਂ ਨੇ ਜ਼ੁਲਮ (ਸ਼ਿਰਕ) ਕੀਤਾ ਸੀ ਫੇਰ ਉਹਨਾਂ ਦੇ ਸਾਥੀਆਂ ਨੂੰ ਅਤੇ ਉਹਨਾਂ (ਇਸ਼ਟ) ਨੂੰ ਵੀ ਇਕੱਠਾ ਕਰੋ, ਜਿਨ੍ਹਾਂ ਦੀ ਉਹ (ਕਾਫ਼ਿਰ) ਪੂਜਾ ਕਰਦੇ ਸਨ।

    ੨੩

    مِن دُونِ ٱللَّهِ فَٱهۡدُوهُمۡ إِلَىٰ صِرَٰطِ ٱلۡجَحِيمِ

    ਅਤੇ (ਜਿਹੜੇ) ਅੱਲਾਹ ਨੂੰ ਛੱਡ ਹੋਰਾਂ ਦੀ ਪੂਜਾ ਕਰਦੇ ਸਨ, ਉਹਨਾਂ ਸਭ ਨੂੰ ਨਰਕ ਦੀ ਰਾਹ ਵਿਖਾਓ।

    ੨੪

    وَقِفُوهُمۡۖ إِنَّهُم مَّسۡـُٔولُونَ

    ਉਹਨਾਂ (ਜ਼ਾਲਮਾਂ) ਨੂੰ ਰੋਕੋ, ਬੇਸ਼ੱਕ ਉਹਨਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ।

    ੨੫

    مَا لَكُمۡ لَا تَنَاصَرُونَ

    (ਕਿਹਾ ਜਾਵੇਗਾ) ਤੁਹਾਨੂ ਕੀ ਹੋ ਗਿਆ ਕਿ ਤੁਸੀਂ ਇਕ ਦੂਜੇ ਦੀ ਸਹਾਇਤਾ ਨਹੀਂ ਕਰ ਰਹੇ ?

    ੨੬

    بَلۡ هُمُ ٱلۡيَوۡمَ مُسۡتَسۡلِمُونَ

    ਸਗੋਂ ਅੱਜ ਤਾਂ (ਸਾਰੇ ਹੀ) ਆਗਿਆਕਾਰੀ ਬਣ ਗਏ।

    ੨੭

    وَأَقۡبَلَ بَعۡضُهُمۡ عَلَىٰ بَعۡضٖ يَتَسَآءَلُونَ

    ਉਹ (ਇਨਕਾਰੀ) ਇਕ ਦੂਜੇ ਵੱਲ ਵੇਖਣਗੇ ਅਤੇ ਵਾਦ ਵਿਵਾਦ ਕਰਨਗੇ।

    ੨੮

    قَالُوٓاْ إِنَّكُمۡ كُنتُمۡ تَأۡتُونَنَا عَنِ ٱلۡيَمِينِ

    ਪੈਰੋਕਾਰ ਆਖਣਗੇ, ਬੇਸ਼ੱਕ ਤੁਸੀਂ (ਸਾਨੂੰ ਕੁਰਾਹੇ ਪਾਉਣ ਲਈ) ਸਾਡੇ ਕੋਲ ਸੱਜੇ ਪਾਸਿਓਂ ਆਇਆ ਕਰਦੇ ਸੀ।

    ੨੯

    قَالُواْ بَل لَّمۡ تَكُونُواْ مُؤۡمِنِينَ

    ਉਹ (ਇਸ਼ਟ) ਆਖਣਗੇ ਕਿ ਨਹੀਂ, ਸਗੋਂ ਤੁਸੀਂ ਆਪ ਹੀ ਈਮਾਨ ਲਿਆਉਣ ਵਾਲੇ ਨਹੀਂ ਸੀ।

    ੩੦

    وَمَا كَانَ لَنَا عَلَيۡكُم مِّن سُلۡطَٰنِۭۖ بَلۡ كُنتُمۡ قَوۡمٗا طَٰغِينَ

    ਅਤੇ ਤੁਹਾਡੇ ’ਤੇ ਸਾਡਾ ਕੁੱਝ ਵੀ ਜ਼ੋਰ ਨਹੀਂ ਸੀ, ਤੁਸੀਂ ਤਾਂ ਆਪੇ ਹੀ ਸਰਕਸ਼ ਸੀ।

    ੩੧

    فَحَقَّ عَلَيۡنَا قَوۡلُ رَبِّنَآۖ إِنَّا لَذَآئِقُونَ

    ਹੁਣ ਤਾਂ ਸਾਡੇ ’ਤੇ ਸਾਡੇ ਰੱਬ ਦਾ ਇਹ ਕਹਿਣਾ ਸੱਚ ਸਿੱਧ ਹੋ ਗਿਆ ਹੈ ਕਿ ਬੇਸ਼ੱਕ ਅਸੀਂ (ਸਾਰੇ ਹੀ ਅਜ਼ਾਬ ਦਾ) ਸੁਆਦ ਚਖਣ ਵਾਲੇ ਹਾਂ।

    ੩੨

    فَأَغۡوَيۡنَٰكُمۡ إِنَّا كُنَّا غَٰوِينَ

    ਸੋ ਅਸੀਂ ਤੁਹਾਨੂੰ ਰਾਹੋਂ ਭਟਕਾਇਆ ਤੇ ਅਸੀਂ ਆਪ ਵੀ ਭਟਕੇ ਹੋਏ ਸੀ।

    ੩੩

    فَإِنَّهُمۡ يَوۡمَئِذٖ فِي ٱلۡعَذَابِ مُشۡتَرِكُونَ

    ਉਸ ਦਿਨ ਉਹ ਸਾਰੇ ਅਜ਼ਾਬ ਵਿਚ ਭਾਈਵਾਲ ਹੋਣਗੇ।

    ੩੪

    إِنَّا كَذَٰلِكَ نَفۡعَلُ بِٱلۡمُجۡرِمِينَ

    ਅਸੀਂ ਅਪਰਾਧੀਆਂ ਨਾਲ ਇੰਜ ਹੀ ਕਰਿਆ ਕਰਦੇ ਹਾਂ।

    ੩੫

    إِنَّهُمۡ كَانُوٓاْ إِذَا قِيلَ لَهُمۡ لَآ إِلَٰهَ إِلَّا ٱللَّهُ يَسۡتَكۡبِرُونَ

    ਇਹ ਉਹ ਲੋਕ ਹਨ ਕਿ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਸੀ ਕਿ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਤਾਂ ਉਹ ਹੰਕਾਰ ਕਰਦੇ ਸਨ।[2]

    [2] ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22

    ੩੬

    وَيَقُولُونَ أَئِنَّا لَتَارِكُوٓاْ ءَالِهَتِنَا لِشَاعِرٖ مَّجۡنُونِۭ

    ਅਤੇ ਕਹਿੰਦੇ ਸਨ, ਕੀ ਅਸੀਂ ਆਪਣੇ ਇਸ਼ਟਾਂ ਨੂੰ ਇਕ ਸੁਦਾਈ ਕਵੀ ਦੇ ਕਹਿਣੇ ’ਤੇ ਛੱਡ ਦਈਏ?

    ੩੭

    بَلۡ جَآءَ بِٱلۡحَقِّ وَصَدَّقَ ٱلۡمُرۡسَلِينَ

    ਜਦ ਕਿ ਉਹ (ਮੁਹੰਮਦ) ਤਾਂ ਹੱਕ (ਸੱਚਾ ਦੀਨ) ਲੈ ਕੇ ਆਇਆ ਹੈ ਅਤੇ ਇਸ ਨੇ ਸਾਰੇ ਰਸੂਲਾਂ ਦੀ ਪੁਸ਼ਟੀ ਕੀਤੀ ਹੈ।

    ੩੮

    إِنَّكُمۡ لَذَآئِقُواْ ٱلۡعَذَابِ ٱلۡأَلِيمِ

    ਬੇਸ਼ੱਕ ਹੁਣ ਤੁਸੀਂ ਦਰਦਨਾਕ ਅਜ਼ਾਬ ਦਾ ਸੁਆਦ ਚਖੋਗੇ।

    ੩੯

    وَمَا تُجۡزَوۡنَ إِلَّا مَا كُنتُمۡ تَعۡمَلُونَ

    ਹੁਣ ਤੁਹਾਨੂੰ ਤੁਹਾਡੇ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।

    ੪੦

    إِلَّا عِبَادَ ٱللَّهِ ٱلۡمُخۡلَصِينَ

    ਪ੍ਰੰਤੂ ਅੱਲਾਹ ਦੇ ’ਚੋਂਣਵੇਂ ਬੰਦੇ (ਅਜ਼ਾਬ ਤੋਂ) ਸੁਰੱਖਿਅਤ ਰਹਿਣਗੇ।

    ੪੧

    أُوْلَٰٓئِكَ لَهُمۡ رِزۡقٞ مَّعۡلُومٞ

    ਉਹਨਾਂ ਲਈ ਜਾਣਿਆ-ਪਛਾਣਿਆ ਰਿਜ਼ਕ ਹੈ।

    ੪੨

    فَوَٰكِهُ وَهُم مُّكۡرَمُونَ

    (ਭਾਵ) ਜੰਨਤ ਦੇ ਸੁਆਦਲੇ ਫਲ ਹੋਣਗੇ ਅਤੇ ਉਹ ਜੰਨਤ ਵਾਸੀ ਸਤਿਕਾਰਯੋਗ ਹੋਣਗੇ।

    ੪੩

    فِي جَنَّٰتِ ٱلنَّعِيمِ

    ਨਿਅਮਤਾਂ ਵਾਲੀ ਸਵਰਗ ਵਿਚ ਰੱਖਿਆ ਜਾਵੇਗਾ।

    ੪੪

    عَلَىٰ سُرُرٖ مُّتَقَٰبِلِينَ

    ਇਕ ਦੂਜੇ ਦੇ ਸਾਹਮਣੇ ਤਖ਼ਤਾਂ ’ਤੇ ਬੈਠੇ ਹੋਣਗੇ।

    ੪੫

    يُطَافُ عَلَيۡهِم بِكَأۡسٖ مِّن مَّعِينِۭ

    ਉਹਨਾਂ ਲਈ ਵਗਦੇ ਚਸ਼ਮਿਆਂ ਤੋਂ ਪਵਿੱਤਰ ਸ਼ਰਾਬ ਦਾ ਦੌਰ ਚੱਲ ਰਿਹਾ ਹੋਵੇਗਾ।

    ੪੬

    بَيۡضَآءَ لَذَّةٖ لِّلشَّٰرِبِينَ

    (ਉਹ ਸ਼ਰਾਬ) ਵੇਖਣ ਵਿਚ ਸਫ਼ੇਦ (ਸਾਫ਼-ਸੁਥਰੀ) ਹੋਵੇਗੀ ਅਤੇ ਪੀਣ ਵਾਲਿਆਂ ਲਈ ਸੁਆਦਲੀ ਹੋਵੇਗੀ।

    ੪੭

    لَا فِيهَا غَوۡلٞ وَلَا هُمۡ عَنۡهَا يُنزَفُونَ

    ਨਾ ਉਸ ਦੇ ਪੀਣ ਨਾਲ ਸਿਰ ਚਕਰਾਵੇਗਾ ਅਤੇ ਨਾ ਹੀ ਮੱਤ ਮਾਰੀ ਜਾਵੇਗੀ।

    ੪੮

    وَعِندَهُمۡ قَٰصِرَٰتُ ٱلطَّرۡفِ عِينٞ

    ਅਤੇ ਉਹਨਾਂ (ਜੰਨਤੀਆਂ) ਦੇ ਕੋਲ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ ਤੇ ਵੱਡੀਆਂ-ਵੱਡੀਆਂ (ਸੋਹਣੀਆਂ) ਅੱਖਾਂ ਵਾਲੀਆਂ (ਹੂਰਾਂ) ਹੋਣਗੀਆਂ।

    ੪੯

    كَأَنَّهُنَّ بَيۡضٞ مَّكۡنُونٞ

    ਜਿਵੇਂ ਉਹ ਅੱਖਾਂ (ਸ਼ੁਤਰ ਮੁਰਗ਼ ਦੇ) ਆਂਡੇ ਹੋਣ, ਜਿਹੜੇ ਪੜਦਿਆਂ ਵਿਚ ਲੁਕਾਏ ਹੋਏ ਹਨ।

    ੫੦

    فَأَقۡبَلَ بَعۡضُهُمۡ عَلَىٰ بَعۡضٖ يَتَسَآءَلُونَ

    ਉਹ (ਜੰਨਤੀ) ਇਕ ਦੂਜੇ ਵੱਲ ਰੁੱਖ ਕਰਕੇ (ਇਕ ਦੂਜੇ ਦਾ ਹਾਲ) ਪੁੱਛਣਗੇ।

    ੫੧

    قَالَ قَآئِلٞ مِّنۡهُمۡ إِنِّي كَانَ لِي قَرِينٞ

    ਉਹਨਾਂ (ਜੰਨਤੀਆਂ) ਵਿੱਚੋਂ ਇਕ ਆਖੇਗਾ ਕਿ (ਸੰਸਾਰ ਵਿਚ) ਮੇਰਾ ਇਕ ਸਾਥੀ ਸੀ।

    ੫੨

    يَقُولُ أَءِنَّكَ لَمِنَ ٱلۡمُصَدِّقِينَ

    ਜਿਹੜਾ (ਮੈਨੂੰ) ਕਿਹਾ ਕਰਦਾ ਸੀ ਕਿ ਕੀ ਤੂੰ ਵੀ (ਕਿਆਮਤ ਦੇ ਆਉਣ ਦੀ) ਪੁਸ਼ਟੀ ਕਰਨ ਵਾਲਿਆਂ ਵਿੱਚੋਂ ਹੈ ?

    ੫੩

    أَءِذَا مِتۡنَا وَكُنَّا تُرَابٗا وَعِظَٰمًا أَءِنَّا لَمَدِينُونَ

    ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਹੱਡੀਆਂ ਹੋ ਜਾਵਾਂਗੇ ਤਾਂ ਕੀ ਸਾਨੂੰ (ਮੁੜ ਜਿਊਂਦਾ ਕਰਕੇ ਕਰਮਾਂ ਅਨੁਸਾਰ) ਬਦਲਾ ਦਿੱਤਾ ਜਾਵੇਗਾ?

    ੫੪

    قَالَ هَلۡ أَنتُم مُّطَّلِعُونَ

    ਉਹ (ਜੰਨਤੀ ਸਾਥੀਆਂ ਨੂੰ) ਆਖੇਗਾ ਕਿ ਜੇ ਤੂੰ (ਉਸ ਇਨਕਾਰੀ ਨੂੰ) ਵੇਖਣਾ ਚਾਹੁੰਦਾ ਹੈ ਤਾਂ (ਨਰਕ ਵਿਚ) ਝਾਤੀ ਮਾਰ ਕੇ ਵੇਖ ਲੇ।

    ੫੫

    فَٱطَّلَعَ فَرَءَاهُ فِي سَوَآءِ ٱلۡجَحِيمِ

    ਜਦੋਂ ਉਹ ਝਾਤੀ ਮਾਰੇਗਾ ਤਾਂ ਉਸ ਨੂੰ ਨਰਕ ਦੇ ਵਿਚਾਲੇ (ਜਲਦਾ ਹੋਇਆ) ਵੇਖੇਗਾ।

    ੫੬

    قَالَ تَٱللَّهِ إِن كِدتَّ لَتُرۡدِينِ

    ਜੰਨਤੀ ਉਸ ਨੂੰ ਆਖੇਗਾ ਕਿ ਅੱਲਾਹ ਦੀ ਸੁੰਹ, ਤੂੰ ਤਾਂ ਮੈਨੂੰ ਵੀ ਬਰਬਾਦ ਕਰਨਾ ਚਾਹੁੰਦਾ ਸੀ।

    ੫੭

    وَلَوۡلَا نِعۡمَةُ رَبِّي لَكُنتُ مِنَ ٱلۡمُحۡضَرِينَ

    ਜੇ ਮੇਰੇ ਰੱਬ ਦੀ ਮੇਰੇ ’ਤੇ ਕ੍ਰਿਪਾ ਨਾ ਹੁੰਦੀ ਤਾਂ ਅੱਜ ਮੈਂ ਵੀ ਨਰਕ ਵਿਚ ਇਹਨਾਂ ਅਪਰਾਧੀਆਂ ਵਾਂਗ ਹਾਜ਼ਰ ਕੀਤਾ ਗਿਆ ਹੁੰਦਾ।

    ੫੮

    أَفَمَا نَحۡنُ بِمَيِّتِينَ

    (ਜੰਨਤੀ ਆਖੇਗਾ) ਕੀ ਮੈਂ ਤੈਨੂੰ ਨਹੀਂ ਸੀ ਕਹਿੰਦਾ ਕਿ ਹੁਣ ਅਸੀਂ ਨਹੀਂ ਮਰਾਂਗੇ ?

    ੫੯

    إِلَّا مَوۡتَتَنَا ٱلۡأُولَىٰ وَمَا نَحۡنُ بِمُعَذَّبِينَ

    (ਹਾਂ ਕੋਈ ਮੌਤ ਨਹੀਂ) ਛੁੱਟ ਪਹਿਲੀ (ਸੰਸਾਰਿਕ) ਮੌਤ ਤੋਂ ਅਤੇ ਨਾ ਹੀ ਸਾਨੂੰ (ਪ੍ਰਲੋਕ ਵਿਚ) ਕੋਈ ਅਜ਼ਾਬ ਦਿੱਤਾ ਜਾਵੇਗਾ।

    ੬੦

    إِنَّ هَٰذَا لَهُوَ ٱلۡفَوۡزُ ٱلۡعَظِيمُ

    ਨਿਰਸੰਦੇਹ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।

    ੬੧

    لِمِثۡلِ هَٰذَا فَلۡيَعۡمَلِ ٱلۡعَٰمِلُونَ

    ਅਮਲ ਕਰਨ ਵਾਲਿਆਂ ਨੂੰ ਅਜਿਹੀ ਸਫ਼ਲਤਾ ਲਈ ਹੀ ਅਮਲ ਕਰਨੇ ਚਾਹੀਦੇ ਹਨ।

    ੬੨

    أَذَٰلِكَ خَيۡرٞ نُّزُلًا أَمۡ شَجَرَةُ ٱلزَّقُّومِ

    ਕੀ ਇਹ (ਜੰਨਤ ਦੀ) ਮਹਿਮਾਨਦਾਰੀ ਚੰਗੀ ਹੈ ਜਾਂ (ਨਰਕ ਵਿਚ) ਥੋਹਰ ਦਾ ਰੱਖ ?

    ੬੩

    إِنَّا جَعَلۡنَٰهَا فِتۡنَةٗ لِّلظَّٰلِمِينَ

    ਜਿਸ ਨੂੰ ਅਸੀਂ ਜ਼ਾਲਮਾਂ ਲਈ ਪ੍ਰੀਖਿਆ ਬਣਾ ਛੱਡਿਆ ਹੈ।

    ੬੪

    إِنَّهَا شَجَرَةٞ تَخۡرُجُ فِيٓ أَصۡلِ ٱلۡجَحِيمِ

    ਇਹ ਉਹ ਰੁੱਖ ਹੈ ਜਿਹੜਾ ਨਰਕ ਦੇ ਹੇਠ ਤੋਂ ਨਿਕਲਦਾ ਹੈ।

    ੬੫

    طَلۡعُهَا كَأَنَّهُۥ رُءُوسُ ٱلشَّيَٰطِينِ

    ਉਸ ਦੇ ਫਲ ਸ਼ੈਤਾਨ ਦੇ ਸਿਰਾਂ ਵਾਂਗ ਹਨ।

    ੬੬

    فَإِنَّهُمۡ لَأٓكِلُونَ مِنۡهَا فَمَالِـُٔونَ مِنۡهَا ٱلۡبُطُونَ

    ਉਹਨਾਂ ਰੁੱਖਾਂ (ਦੇ ਫਲਾਂ) ਵਿੱਚੋਂ ਹੀ (ਨਰਕਧਾਰੀ) ਖਾਣਗੇ ਅਤੇ ਆਪਣੇ ਢਿੱਡ ਭਰਨਗੇ।

    ੬੭

    ثُمَّ إِنَّ لَهُمۡ عَلَيۡهَا لَشَوۡبٗا مِّنۡ حَمِيمٖ

    ਫੇਰ ਉਹਨਾਂ ਨੂੰ ਖੌਲਦਾ ਹੋਇਆ ਪਾਣੀ ਪੀਣ ਨੂੰ ਮਿਲੇਗਾ।

    ੬੮

    ثُمَّ إِنَّ مَرۡجِعَهُمۡ لَإِلَى ٱلۡجَحِيمِ

    (ਖਾਣ ਪੀਣ ਮਗਰੋਂ) ਉਹਨਾਂ ਦੀ ਵਾਪਸੀ ਮੁੜ ਭੜਕਦੀ ਅੱਗ ਵੱਲ ਹੋਵੇਗੀ।

    ੬੯

    إِنَّهُمۡ أَلۡفَوۡاْ ءَابَآءَهُمۡ ضَآلِّينَ

    ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਪਿਓ ਦਾਦਿਆਂ ਨੂੰ ਕੁਰਾਹੇ ਪਿਆ ਹੋਇਆ ਵੇਖਿਆ।

    ੭੦

    فَهُمۡ عَلَىٰٓ ءَاثَٰرِهِمۡ يُهۡرَعُونَ

    ਅਤੇ ਉਹਨਾਂ ਦੀ ਹੀ ਪੈਰਵੀ ਕਰਨ ਲਈ ਉਹਨਾਂ ਦੇ ਪਿੱਛੇ ਨੱਠੇ ਚਲੇ ਗਏ।

    ੭੧

    وَلَقَدۡ ضَلَّ قَبۡلَهُمۡ أَكۡثَرُ ٱلۡأَوَّلِينَ

    ਬੇਸ਼ੱਕ ਉਹਨਾਂ ਤੋਂ ਪਹਿਲਾਂ ਵੀ ਵਧੇਰੇ ਲੋਕ ਕੁਰਾਹੇ ਪੈ ਚੁੱਕੇ ਹਨ।

    ੭੨

    وَلَقَدۡ أَرۡسَلۡنَا فِيهِم مُّنذِرِينَ

    ਅਤੇ ਅਸੀਂ ਉਹਨਾਂ ਵਿਚ (ਨਰਕ ਤੋਂ) ਡਰਾਉਣ ਵਾਲੇ (ਪੈਗ਼ੰਬਰ) ਵੀ ਭੇਜੇ ਸਨ।

    ੭੩

    فَٱنظُرۡ كَيۡفَ كَانَ عَٰقِبَةُ ٱلۡمُنذَرِينَ

    ਹੁਣ ਤੂੰ ਵੇਖ, ਜਿਨ੍ਹਾਂ ਨੂੰ ਡਰਇਆ ਗਿਆ ਸੀ (ਪ੍ਰੰਤੂ ਨਾ ਡਰੇ) ਉਹਨਾਂ ਦਾ ਅੰਤ ਕਿਹੋ ਜਿਹਾ ਹੋਇਆ।

    ੭੪

    إِلَّا عِبَادَ ٱللَّهِ ٱلۡمُخۡلَصِينَ

    (ਉਸ ਭੈੜੇ ਅੰਤ ਤੋਂ) ਕੋਈ ਨਹੀਂ ਬਚੇਗਾ, ਛੁਟ ਅੱਲਾਹ ਦੇ ਚੁਣਵੇਂ ਤੇ ਖ਼ਾਲਸ ਬੰਦਿਆਂ ਤੋਂ।

    ੭੫

    وَلَقَدۡ نَادَىٰنَا نُوحٞ فَلَنِعۡمَ ٱلۡمُجِيبُونَ

    ਅਤੇ (ਇਸ ਤੋਂ ਪਹਿਲਾਂ ਆਪਣੀ ਕੌਮ ਤੋਂ ਨਿਰਾਸ਼ ਹੋ ਕੇ) ਸਾਨੂੰ ਨੂਹ ਨੇ ਪੁਕਾਰਿਆ ਸੀ, ਵੇਖੋ ਕਿ ਅਸੀਂ ਕਿੰਨਾ ਸੋਹਣਾ ਉੱਤਰ ਦੇਣ ਵਾਲੇ ਹਾਂ।

    ੭੬

    وَنَجَّيۡنَٰهُ وَأَهۡلَهُۥ مِنَ ٱلۡكَرۡبِ ٱلۡعَظِيمِ

    ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ ਵੱਡੀ ਮੁਸੀਬਤ ਤੋਂ ਬਚਾ ਲਿਆ।

    ੭੭

    وَجَعَلۡنَا ذُرِّيَّتَهُۥ هُمُ ٱلۡبَاقِينَ

    ਅਤੇ ਉਸ ਦੀ ਔਲਾਦ ਨੂੰ ਬਾਕੀ ਰਹਿਣ ਵਾਲਾ ਬਣਾਇਆ।

    ੭੮

    وَتَرَكۡنَا عَلَيۡهِ فِي ٱلۡأٓخِرِينَ

    ਮਗਰੋਂ ਆਉਣ ਵਾਲੀਆਂ ਨਸਲਾਂ ਲਈ ਅਸੀਂ ਉਸ ਦੀ ਪ੍ਰਸ਼ੰਸਾ ਤੇ ਚਰਚੇ ਨੂੰ ਬਾਕੀ ਰੱਖਿਆ।

    ੭੯

    سَلَٰمٌ عَلَىٰ نُوحٖ فِي ٱلۡعَٰلَمِينَ

    ਸਾਰੇ ਜਹਾਨਾਂ ਵਿਚ ਨੂਹ ’ਤੇ ਸਲਾਮਤੀ ਹੋਵੇ।

    ੮੦

    إِنَّا كَذَٰلِكَ نَجۡزِي ٱلۡمُحۡسِنِينَ

    ਬੇਸ਼ੱਕ ਨੇਕੀ ਕਰਨ ਵਾਲਿਆਂ ਨੂੰ ਅਸੀਂ ਇਸੇ ਪ੍ਰਕਾਰ (ਚੰਗਾ) ਬਦਲਾ ਦਿੰਦੇ ਹਾਂ।

    ੮੧

    إِنَّهُۥ مِنۡ عِبَادِنَا ٱلۡمُؤۡمِنِينَ

    ਉਹ (ਨੂਹ) ਸਾਡੇ ਈਮਾਨਦਾਰ ਬੰਦਿਆਂ ਵਿੱਚੋਂ ਸੀ।

    ੮੨

    ثُمَّ أَغۡرَقۡنَا ٱلۡأٓخَرِينَ

    ਅਸੀਂ ਦੂਜਿਆਂ (ਨੂਹ ਦੇ ਦਸ਼ਮਣਾਂ) ਨੂੰ ਡੋਬ ਦਿੱਤਾ।

    ੮੩

    ۞ وَإِنَّ مِن شِيعَتِهِۦ لَإِبۡرَٰهِيمَ

    ਬੇਸ਼ੱਕ ਇਬਰਾਹੀਮ ਵੀ ਨੂਹ ਦੀ ਟੋਲੀ ਵਿੱਚੋਂ ਸੀ।

    ੮੪

    إِذۡ جَآءَ رَبَّهُۥ بِقَلۡبٖ سَلِيمٍ

    ਜਦੋਂ ਉਹ (ਇਬਰਾਹੀਮ) ਆਪਣੇ ਰੱਬ ਦੇ ਹਜ਼ੂਰ ਨਿਰਮਲ ਹਿਰਦਾ ਲੈ ਕੇ ਆਇਆ।

    ੮੫

    إِذۡ قَالَ لِأَبِيهِ وَقَوۡمِهِۦ مَاذَا تَعۡبُدُونَ

    ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਨੂੰ ਕਿਹਾ, ਤੁਸੀਂ ਕਿਸ ਚੀਜ਼ ਦੀ ਪੂਜਾ ਕਰਦੇ ਹੋ?

    ੮੬

    أَئِفۡكًا ءَالِهَةٗ دُونَ ٱللَّهِ تُرِيدُونَ

    ਕੀ ਤੁਸੀਂ ਅੱਲਾਹ ਨੂੰ ਛੱਡ ਕੇ (ਆਪਣੇ ਹੱਥੀਂ) ਘੜ੍ਹੇ ਹੋਏ ਇਸ਼ਟ ਚਾਹੁੰਦੇ ਹੋ ?

    ੮੭

    فَمَا ظَنُّكُم بِرَبِّ ٱلۡعَٰلَمِينَ

    ਸਾਰੇ ਜਹਾਨਾਂ ਦੇ ਪਾਲਣਹਾਰ ਬਾਰੇ ਤੁਹਾਡਾ ਕੀ ਵਿਚਾਰ ਹੈ ?

    ੮੮

    فَنَظَرَ نَظۡرَةٗ فِي ٱلنُّجُومِ

    ਫੇਰ ਉਸ ਨੇ ਇਕ ਨਜ਼ਰ ਤਾਰਿਆਂ ਵੱਲ ਵੇਖਿਆ (ਭਾਵ ਸੋਚਣ ਲੱਗਾ)।

    ੮੯

    فَقَالَ إِنِّي سَقِيمٞ

    ਅਤੇ (ਆਪਣੇ ਘਰ ਵਾਲਿਆਂ ਨੂੰ) ਕਿਹਾ ਕਿ ਮੈਂ ਤਾਂ ਬੀਮਾਰ ਹਾਂ।

    ੯੦

    فَتَوَلَّوۡاْ عَنۡهُ مُدۡبِرِينَ

    ਇਸ ਤੋਂ ਉਹ ਉਸ (ਇਬਰਾਹੀਮ) ਨੂੰ ਘਰ ਛੱਡ ਕੇ (ਮੇਲੇ ਵਿਚ) ਚਲੇ ਗਏ।

    ੯੧

    فَرَاغَ إِلَىٰٓ ءَالِهَتِهِمۡ فَقَالَ أَلَا تَأۡكُلُونَ

    ਫੇਰ ਉਹ (ਇਬਰਾਹੀਮ) ਉਹਨਾਂ ਦੇ ਇਸ਼ਟਾਂ ਕੋਲ ਗਿਆ ਅਤੇ ਪੁੱਛਣ ਲੱਗਾ, ਤੁਸੀਂ (ਆਪਣੇ ਅੱਗੇ ਪਏ ਭੋਗ ਨੂੰ) ਖਾਂਦੇ ਕਿਉਂ ਨਹੀਂ ?

    ੯੨

    مَا لَكُمۡ لَا تَنطِقُونَ

    ਤੁਹਾਨੂੰ ਕੀ ਹੋਇਆ ਕਿ ਤੁਸੀਂ ਬੋਲਦੇ ਵੀ ਨਹੀਂ ?

    ੯੩

    فَرَاغَ عَلَيۡهِمۡ ضَرۡبَۢا بِٱلۡيَمِينِ

    ਫੇਰ ਤਾਂ ਉਹ (ਇਬਰਾਹੀਮ) ਉਹਨਾਂ ਨੂੰ ਸੱਜੇ ਹੱਥ (ਸ਼ਕਤੀ) ਨਾਲ ਮਾਰ-ਮਾਰ ਕੇ ਤੋੜਣ ਲੱਗ ਪਿਆ।

    ੯੪

    فَأَقۡبَلُوٓاْ إِلَيۡهِ يَزِفُّونَ

    (ਫੇਰ ਜਦੋਂ ਮੁਸ਼ਰਿਕ ਮੇਲਾ ਵੇਖ ਦੇ ਘਰ ਆਏ ਅਤੇ ਬੁਤਾਂ ਦਾ ਹਾਲ ਵੇਖਿਆ ਤਾਂ) ਉਹ ਲੋਕ ਨੱਸਦੇ ਹੋਏ ਉਸ ਵੱਲ ਆਏ।

    ੯੫

    قَالَ أَتَعۡبُدُونَ مَا تَنۡحِتُونَ

    ਉਸ (ਇਬਰਾਹੀਮ) ਨੇ ਆਖਿਆ, ਕੀ ਤੁਸੀਂ ਉਹਨਾਂ ਨੂੰ ਪੂਜਦੇ ਹੋ ਜਿਨ੍ਹਾਂ ਨੂੰ ਤੁਸਾਂ ਆਪ ਹੀ ਘੜ੍ਹਿਆ ਹੈ ?

    ੯੬

    وَٱللَّهُ خَلَقَكُمۡ وَمَا تَعۡمَلُونَ

    ਜਦ ਕਿ ਤੁਹਾਨੂੰ ਵੀ ਅੱਲਾਹ ਨੇ ਸਾਜਿਆ ਹੈ ਅਤੇ ਤੁਹਾਡੀਆਂ ਬਣਾਈਆਂ ਹੋਈਆਂ ਚੀਜ਼ਾਂ ਨੂੰ ਵੀ ਉਸ (ਅੱਲਾਹ) ਨੇ ਹੀ ਪੈਦਾ ਕੀਤਾ ਹੈ।

    ੯੭

    قَالُواْ ٱبۡنُواْ لَهُۥ بُنۡيَٰنٗا فَأَلۡقُوهُ فِي ٱلۡجَحِيمِ

    ਉਹ (ਮੁਸ਼ਰਿਕ) ਆਖਣ ਲੱਗੇ ਕਿ ਇਸ (ਇਬਰਾਹੀਮ) ਲਈ ਇਕ ਭੱਠੀ ਬਣਾਓ ਅਤੇ ਉਸ ਵਿਚ ਅੱਗ ਬਾਲੋ ਤੇ ਉਸ ਦਗਦੀ ਹੋਈ ਅੱਗ ਵਿਚ ਉਸ ਨੂੰ ਸੁੱਟ ਦਿਓ।

    ੯੮

    فَأَرَادُواْ بِهِۦ كَيۡدٗا فَجَعَلۡنَٰهُمُ ٱلۡأَسۡفَلِينَ

    ਉਹ ਲੋਕ ਤਾਂ ਇਬਰਾਹੀਮ ਦੇ ਵਿਰੁੱਧ ਚਾਲ ਚਲਣਾ ਚਾਹੁੰਦੇ ਸੀ ਪ੍ਰੰਤੂ ਅਸੀਂ (ਅੱਗ ਨੂੰ ਗੁਲਜ਼ਾਰ ਬਣਾ ਕੇ) ਉਹਨਾਂ (ਮੁਸ਼ਰਿਕਾਂ) ਨੂੰ ਹੀ ਹੀਣਾ ਕਰ ਵਿਖਾਇਆ।

    ੯੯

    وَقَالَ إِنِّي ذَاهِبٌ إِلَىٰ رَبِّي سَيَهۡدِينِ

    ਅਤੇ ਉਸ (ਇਬਰਾਹੀਮ) ਨੇ (ਆਪਣੀ ਕੌਮ ਦਾ ਵਤੀਰਾ ਵੇਖ ਕੇ) ਕਿਹਾ ਕਿ ਮੈਂ ਤਾਂ ਆਪਣੇ ਰੱਬ ਵੱਲ ਜਾਂਦਾ ਹੈ, ਉਹੀਓ ਮੈਂ ਨੂੰ ਰਾਹ ਵਿਖਾਵੇਗਾ।

    ੧੦੦

    رَبِّ هَبۡ لِي مِنَ ٱلصَّٰلِحِينَ

    (ਇਬਰਾਹੀਮ ਨੇ ਦੁਆ ਕੀਤੀ ਕਿ) ਹੇ ਮੇਰੇ ਰੱਬਾ! ਮੈਨੂੰ ਇਕ ਪੁੱਤਰ ਦੀ ਦਾਤ ਬਖ਼ਸ਼, ਜਿਹੜਾ ਨੇਕ ਲੋਕਾਂ ਵਿੱਚੋਂ ਹੋਵੇ।

    ੧੦੧

    فَبَشَّرۡنَٰهُ بِغُلَٰمٍ حَلِيمٖ

    ਅਸੀਂ ਉਸ ਨੂੰ ਇਕ ਸਹਿਨਸ਼ੀਲ ਪੁੱਤਰ ਦੀ ਖ਼ੁਸ਼ਖ਼ਬਰੀ ਦਿੱਤੀ।

    ੧੦੨

    فَلَمَّا بَلَغَ مَعَهُ ٱلسَّعۡيَ قَالَ يَٰبُنَيَّ إِنِّيٓ أَرَىٰ فِي ٱلۡمَنَامِ أَنِّيٓ أَذۡبَحُكَ فَٱنظُرۡ مَاذَا تَرَىٰۚ قَالَ يَٰٓأَبَتِ ٱفۡعَلۡ مَا تُؤۡمَرُۖ سَتَجِدُنِيٓ إِن شَآءَ ٱللَّهُ مِنَ ٱلصَّٰبِرِينَ

    ਜਦੋਂ ਉਹ (ਪੁੱਤਰ) ਆਪਣੀ ਨੱਠਣ ਭੱਜਣ ਦੀ ਉਮਰ ਨੂੰ ਪਹੁੰਚਿਆ ਤਾਂ ਉਸ (ਪਿਤਾ) ਨੇ (ਪੁੱਤਰ) ਨੂੰ ਆਖਿਆ ਕਿ ਹੇ ਮੇਰੇ ਪੁੱਤਰ! ਮੈਂਨੇ ਇਕ ਸੁਪਨਾ ਵੇਖਿਆ ਹੈ ਕਿ ਮੈਂ ਤੈਨੂੰ ਜ਼ਿਬਹ (ਅੱਲਾਹ ਦੀ ਰਾਹ ਵਿਚ ਕੁਰਬਾਨ) ਕਰ ਰਿਹਾ ਹਾਂ, ਹੁਣ ਤੂੰ ਦੱਸ ਤੇਰਾ ਕੀ ਵਿਚਾਰ ਹੈ ? ਪੁੱਤਰ ਬੋਲਿਆ ਕਿ ਪਿਤਾ ਜੀ, ਜੋ ਵੀ (ਰੱਬ ਵੱਲੋਂ) ਤੁਹਾਨੂੰ ਹੁਕਮ ਹੋਇਆ ਹੈ ਉਸ ਨੂੰ ਪੂਰਾ ਕਰੋ, ਜੇ ਅੱਲਾਹ ਨੇ ਚਾਹਿਆ ਤਾਂ ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ’ਚੋਂ ਹੀ ਪਾਉਗੇ।

    ੧੦੩

    فَلَمَّآ أَسۡلَمَا وَتَلَّهُۥ لِلۡجَبِينِ

    ਅਖ਼ੀਰ ਜਦੋਂ ਦੋਵਾਂ (ਪਿਓ ਪੁੱਤਰ) ਨੇ (ਰੱਬ ਦੇ) ਹੁਕਮ ਅੱਗੇ ਆਪਣੇ ਸੀਸ ਝੁਕਾ ਦਿੱਤੇ ਅਤੇ ਇਬਰਾਹੀਮ ਨੇ ਉਸ (ਪੁੱਤਰ) ਨੂੰ ਪਾਸੇ ਭਾਰ (ਧਰਤੀ ’ਤੇ) ਪਾ ਦਿੱਤਾ।

    ੧੦੪

    وَنَٰدَيۡنَٰهُ أَن يَٰٓإِبۡرَٰهِيمُ

    ਫੇਰ ਅਸੀਂ (ਅੱਲਾਹ ਨੇ ਉਸ ਦਾ ਇਰਾਦਾ ਵੇਖ ਕੇ) ਆਵਾਜ਼ ਦਿੱਤੀ ਕਿ ਹੇ ਇਬਰਾਹੀਮ!

    ੧੦੫

    قَدۡ صَدَّقۡتَ ٱلرُّءۡيَآۚ إِنَّا كَذَٰلِكَ نَجۡزِي ٱلۡمُحۡسِنِينَ

    ਬੇਸ਼ੱਕ ਤੂੰ ਆਪਣਾ ਸੁਪਨਾ ਸੱਚਾ ਕਰ ਕੇ ਵਿਖਾ ਦਿੱਤਾ। ਅਸੀਂ ਨੇਕੀ ਕਰਨ ਵਾਲਿਆਂ ਨੂੰ ਅਜਿਹਾ ਹੀ ਬਦਲਾ ਦਿੰਦੇ ਹਾਂ।

    ੧੦੬

    إِنَّ هَٰذَا لَهُوَ ٱلۡبَلَٰٓؤُاْ ٱلۡمُبِينُ

    ਅਸਲ ਵਿਚ ਇਹ ਇਕ ਸਪਸ਼ਟ ਪਰੀਖਿਆ ਸੀ।

    ੧੦੭

    وَفَدَيۡنَٰهُ بِذِبۡحٍ عَظِيمٖ

    ਅਤੇ ਅਸੀਂ ਇਸ (ਇਸਮਾਈਲ) ਦੇ ਬਦਲੇ ਵਿਚ ਇਕ ਵੱਡਾ ਜਾਨਵਰ ਜ਼ਿਬਹ (ਕੁਰਬਾਨੀ) ਕਰਨ ਲਈ ਬਖ਼ਸ਼ ਦਿੱਤਾ।

    ੧੦੮

    وَتَرَكۡنَا عَلَيۡهِ فِي ٱلۡأٓخِرِينَ

    ਅਤੇ ਇਸ ਦੀ ਸ਼ੁਭ ਚਰਚਾ ਅਸੀਂ ਮਗਰੋਂ ਆਉਣ ਵਾਲਿਆਂ (ਨਸਲਾਂ) ਲਈ ਬਾਕੀ ਰੱਖੀ।

    ੧੦੯

    سَلَٰمٌ عَلَىٰٓ إِبۡرَٰهِيمَ

    ਇਬਰਾਹੀਮ ’ਤੇ ਸਲਾਮਤੀ ਹੋਵੇ।

    ੧੧੦

    كَذَٰلِكَ نَجۡزِي ٱلۡمُحۡسِنِينَ

    ਅਸੀਂ ਨੇਕ ਲੋਕਾਂ ਨੂੰ ਇਸੇ ਪ੍ਰਕਾਰ ਵਧੀਆ ਬਦਲਾ ਦਿਆ ਕਰਦੇ ਹਾਂ।

    ੧੧੧

    إِنَّهُۥ مِنۡ عِبَادِنَا ٱلۡمُؤۡمِنِينَ

    ਬੇਸ਼ੱਕ ਉਹ (ਇਬਰਾਹੀਮ) ਸਾਡੇ ਮੋਮਿਨ ਬੰਦਿਆਂ ਵਿੱਚੋਂ ਸੀ।

    ੧੧੨

    وَبَشَّرۡنَٰهُ بِإِسۡحَٰقَ نَبِيّٗا مِّنَ ٱلصَّٰلِحِينَ

    ਅਤੇ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦੀ ਖ਼ੁਸ਼ਖ਼ਬਰੀ ਦਿੱਤੀ, ਜਿਹੜਾ ਨੇਕ ਲੋਕਾਂ ਵਿੱਚੋਂ ਇਕ ਨਬੀ ਹੋਵੇਗਾ।

    ੧੧੩

    وَبَٰرَكۡنَا عَلَيۡهِ وَعَلَىٰٓ إِسۡحَٰقَۚ وَمِن ذُرِّيَّتِهِمَا مُحۡسِنٞ وَظَالِمٞ لِّنَفۡسِهِۦ مُبِينٞ

    ਅਸੀਂ ਉਸ (ਇਬਰਾਹੀਮ) ਅਤੇ ਇਸਹਾਕ ’ਤੇ ਬਰਕਤਾਂ ਨਾਜ਼ਿਲ ਕੀਤੀਆਂ ਅਤੇ ਉਹਨਾਂ ਦੀ ਔਲਾਦ ਵਿੱਚੋਂ ਕੁੱਝ ਤਾਂ ਨੇਕੀ ਕਰਨ ਵਾਲੇ ਹਨ ਅਤੇ ਕੁੱਝ ਆਪਣੇ ਆਪ ਉੱਤੇ ਜ਼ੁਲਮ ਕਰਨ ਵਾਲੇ ਹਨ।

    ੧੧੪

    وَلَقَدۡ مَنَنَّا عَلَىٰ مُوسَىٰ وَهَٰرُونَ

    ਬੇਸ਼ੱਕ ਅਸਾਂ ਮੂਸਾ ਤੇ ਹਾਰੂਨ ’ਤੇ ਵੀ ਉਪਕਾਰ ਕੀਤਾ।

    ੧੧੫

    وَنَجَّيۡنَٰهُمَا وَقَوۡمَهُمَا مِنَ ٱلۡكَرۡبِ ٱلۡعَظِيمِ

    ਅਸੀਂ ਉਹਨਾਂ ਦੋਵਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ ਇਕ ਵੱਡੀ ਕਠਿਨਾਈ ਤੋਂ ਮੁਕਤੀ ਦਿੱਤੀ।

    ੧੧੬

    وَنَصَرۡنَٰهُمۡ فَكَانُواْ هُمُ ٱلۡغَٰلِبِينَ

    ਅਤੇ ਅਸੀਂ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹੀਓ ਭਾਰੂ ਰਹੇ।

    ੧੧੭

    وَءَاتَيۡنَٰهُمَا ٱلۡكِتَٰبَ ٱلۡمُسۡتَبِينَ

    ਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਨੂੰ ਇਕ ਸਪਸ਼ਟ ਕਿਤਾਬ (ਤੌਰੈਤ) ਦਿੱਤੀ।

    ੧੧੮

    وَهَدَيۡنَٰهُمَا ٱلصِّرَٰطَ ٱلۡمُسۡتَقِيمَ

    ਅਤੇ ਉਹਨਾਂ ਦੋਵਾਂ ਨੂੰ ਸਿੱਧੇ ਰਾਹ ਦੀ ਸਿੱਖਿਆ ਦਿੱਤੀ।

    ੧੧੯

    وَتَرَكۡنَا عَلَيۡهِمَا فِي ٱلۡأٓخِرِينَ

    ਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਦੀ ਸ਼ੁਭ ਚਰਚਾ ਨੂੰ ਪਿੱਛਿਓਂ ਆਉਣ ਵਾਲਿਆਂ ਲਈ ਬਾਕੀ ਰੱਖਿਆ।

    ੧੨੦

    سَلَٰمٌ عَلَىٰ مُوسَىٰ وَهَٰرُونَ

    ਮੂਸਾ ਤੇ ਹਾਰੂਨ ਉੱਤੇ ਸਲਾਮ ਹੋਵੇ।

    ੧੨੧

    إِنَّا كَذَٰلِكَ نَجۡزِي ٱلۡمُحۡسِنِينَ

    ਅਸੀਂ ਨੇਕ ਲੋਕਾਂ ਨੂੰ ਇਸੇ ਪ੍ਰਕਾਰ ਬਦਲਾ ਦਿਆ ਕਰਦੇ ਹਾਂ।

    ੧੨੨

    إِنَّهُمَا مِنۡ عِبَادِنَا ٱلۡمُؤۡمِنِينَ

    ਨਿਰਸੰਦੇਹ, ਉਹ ਸਾਡੇ ਮੋਮਿਨ ਬੰਦਿਆਂ ਵਿੱਚੋਂ ਸਨ।

    ੧੨੩

    وَإِنَّ إِلۡيَاسَ لَمِنَ ٱلۡمُرۡسَلِينَ

    ਬੇਸ਼ੱਕ ਇਲਿਆਸ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।

    ੧੨੪

    إِذۡ قَالَ لِقَوۡمِهِۦٓ أَلَا تَتَّقُونَ

    ਜਦੋਂ ਉਸ (ਇਲਿਆਸ) ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?

    ੧੨੫

    أَتَدۡعُونَ بَعۡلٗا وَتَذَرُونَ أَحۡسَنَ ٱلۡخَٰلِقِينَ

    ਕੀ ਤੁਸੀਂ ਬੋਅਲ (ਨਾਂ ਦੇ ਬੁਤ) ਨੂੰ ਪੁਕਾਰਦੇ ਹੋ ? ਅਤੇ ਸਭ ਤੋਂ ਵਧੀਆ ਰਚਨਾਹਾਰ ਨੂੰ ਛੱਡ ਦਿੰਦੇ ਹੋ।

    ੧੨੬

    ٱللَّهَ رَبَّكُمۡ وَرَبَّ ءَابَآئِكُمُ ٱلۡأَوَّلِينَ

    ਭਾਵ ਅੱਲਾਹ ਨੂੰ ਛੱਡ ਦਿੰਦੇ ਹੋ ਜਿਹੜਾ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।

    ੧੨੭

    فَكَذَّبُوهُ فَإِنَّهُمۡ لَمُحۡضَرُونَ

    ਪਰ ਉਹਨਾਂ (ਕੌਮ) ਨੇ ਉਸ (ਇਲਿਆਸ) ਨੂੰ ਝੁਠਲਾਇਆ, ਹੁਣ ਉਹ ਸਾਰੇ ਜ਼ਰੂਰ ਹੀ (ਸਜ਼ਾ ਲਈ) ਹਾਜ਼ਰ ਕੀਤੇ ਜਾਣਗੇ।

    ੧੨੮

    إِلَّا عِبَادَ ٱللَّهِ ٱلۡمُخۡلَصِينَ

    ਰੱਬ ਦੇ ਨੇਕ ਬੰਦਿਆਂ ਤੋਂ ਛੁੱਟ (ਸਜ਼ਾ ਤੋਂ ਕੋਈ ਨਹੀਂ ਬਚ ਸਕੇਗਾ)।

    ੧੨੯

    وَتَرَكۡنَا عَلَيۡهِ فِي ٱلۡأٓخِرِينَ

    ਅਸੀਂ ਇਲਿਆਸ ਦੀ) ਸ਼ੁਭ ਚਰਚਾ ਮਗਰੋਂ ਆਉਣ ਵਾਲਿਆਂ ਲਈ ਬਾਕੀ ਰੱਖ ਛੱਡੀ ਹੈ।

    ੧੩੦

    سَلَٰمٌ عَلَىٰٓ إِلۡ يَاسِينَ

    ਇਲਯਾਸੀਨ (ਇਲਿਆਸ) ’ਤੇ ਸਲਾਮਤੀ ਹੋਵੇ।

    ੧੩੧

    إِنَّا كَذَٰلِكَ نَجۡزِي ٱلۡمُحۡسِنِينَ

    ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਬਦਲਾ ਦਿਆ ਕਰਦੇ ਹਾਂ।

    ੧੩੨

    إِنَّهُۥ مِنۡ عِبَادِنَا ٱلۡمُؤۡمِنِينَ

    ਬੇਸ਼ੱਕ ਉਹ (ਇਲਿਆਸ) ਸਾਡੇ ਮੋਮਿਨ ਬੰਦਿਆਂ ਵਿੱਚੋਂ ਹੀ ਸੀ।

    ੧੩੩

    وَإِنَّ لُوطٗا لَّمِنَ ٱلۡمُرۡسَلِينَ

    ਨਿਰਸੰਦੇਹ, ਲੂਤ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।

    ੧੩੪

    إِذۡ نَجَّيۡنَٰهُ وَأَهۡلَهُۥٓ أَجۡمَعِينَ

    ਅਸੀਂ ਉਸ (ਲੂਤ) ਨੂੰ ਤੇ ਉਸ ਦੇ ਘਰ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲਿਆ।

    ੧੩੫

    إِلَّا عَجُوزٗا فِي ٱلۡغَٰبِرِينَ

    ਛੁੱਟ ਉਸ ਬੁੱਢੀ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ (ਭਾਵ ਜਿਨ੍ਹਾਂ ਨੂੰ ਅਜ਼ਾਬ ਆਉਣਾ ਸੀ)।

    ੧੩੬

    ثُمَّ دَمَّرۡنَا ٱلۡأٓخَرِينَ

    ਫੇਰ ਅਸੀਂ ਬਾਕੀ ਸਾਰਿਆਂ ਨੂੰ ਹਲਾਕ (ਤਬਾਹ) ਕਰ ਦਿੱਤਾ।

    ੧੩੭

    وَإِنَّكُمۡ لَتَمُرُّونَ عَلَيۡهِم مُّصۡبِحِينَ

    ਨਿਰਸੰਦੇਹ, ਤੁਸੀਂ ਸਵੇਰ ਨੂੰ ਉਹਨਾਂ (ਨਾਸ਼ ਕੀਤੀਆਂ ਹੋਈਆਂ) ਬਸਤੀਆਂ ਵਿੱਚੋਂ ਦੀ ਲੰਘਦੇ ਹੋ।

    ੧੩੮

    وَبِٱلَّيۡلِۚ أَفَلَا تَعۡقِلُونَ

    ਅਤੇ ਰਾਤ ਨੂੰ ਵੀ ਲੰਘਦੇ ਹੋ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?

    ੧੩੯

    وَإِنَّ يُونُسَ لَمِنَ ٱلۡمُرۡسَلِينَ

    ਬੇਸ਼ੱਕ ਯੂਨੁਸ ਵੀ ਨਬੀਆਂ ਵਿੱਚੋਂ ਸੀ।

    ੧੪੦

    إِذۡ أَبَقَ إِلَى ٱلۡفُلۡكِ ٱلۡمَشۡحُونِ

    ਜਦੋਂ ਉਹ (ਯੂਨੁਸ ਕੌਮ ਤੋਂ ਨਿਰਾਸ਼ ਹੋ ਕੇ) ਇਕ ਭਰੀ ਹੋਈ ਬੇੜੀ ਵੱਲ ਨੱਸ ਤੁਰਿਆ ਸੀ।

    ੧੪੧

    فَسَاهَمَ فَكَانَ مِنَ ٱلۡمُدۡحَضِينَ

    ਜਦੋਂ (ਬੇੜੀ ਦਾ ਬੋਝ ਘਟਾਉਣ ਲਈ ਬੇੜੀ ਵਾਲਿਆਂ ਨੇ) ਪਰਚੀਆਂ ਪਾਈਆਂ ਤਾਂ ਉਹ (ਯੂਨੁਸ) ਫਸ ਗਿਆ (ਭਾਵ ਯੂਨੁਸ ਦੀ ਹੀ ਪਰਚੀ ਨਿੱਕਲੀ)।

    ੧੪੨

    فَٱلۡتَقَمَهُ ٱلۡحُوتُ وَهُوَ مُلِيمٞ

    (ਜਦੋਂ ਉਸ ਨੇ ਸਮੁੰਦਰ ਵਿਚ ਛਾਲ ਮਾਰੀ) ਤਦ ਹੀ ਮੱਛੀ ਨੇ ਉਸ ਨੂੰ ਨਿਗਲ ਲਿਆ ਜਦ ਕਿ ਉਹ ਆਪਣੀ ਨਿੰਦਾ ਆਪ ਹੀ ਕਰ ਰਿਹਾ ਸੀ।

    ੧੪੩

    فَلَوۡلَآ أَنَّهُۥ كَانَ مِنَ ٱلۡمُسَبِّحِينَ

    ਜੇਕਰ ਉਹ ਰੱਬ ਦੀ ਪਾਕੀ ਬਿਆਨ ਕਰਨ ਵਾਲਿਆਂ ਵਿੱਚੋਂ ਨਾ ਹੁੰਦਾ।

    ੧੪੪

    لَلَبِثَ فِي بَطۡنِهِۦٓ إِلَىٰ يَوۡمِ يُبۡعَثُونَ

    ਤਾਂ ਉਹ ਲੋਕਾਂ ਦੇ ਮੁੜ ਜਿਊਂਦਾ ਉਠਾਉਣ ਜਾਣ ਵਾਲੇ ਦਿਨ (ਕਿਆਮਤ) ਤੱਕ ਉਸੇ ਮੱਛੀ ਦੇ ਢਿੱਡ ਵਿਚ ਹੀ ਰਹਿੰਦਾ।

    ੧੪੫

    ۞ فَنَبَذۡنَٰهُ بِٱلۡعَرَآءِ وَهُوَ سَقِيمٞ

    ਫੇਰ ਅਸੀਂ ਉਸ (ਯੂਨੁਸ) ਨੂੰ (ਮੱਛੀ ਦੇ ਢਿੱਡ ਵਿੱਚੋਂ ਕੱਢ ਕੇ) ਇਕ ਰੜੇ ਮੈਦਾਨ ਵਿਚਸੁੱਟ ਦਿੱਤਾ। ਉਸ ਵੇਲੇ ਉਹ ਅਸੁਵਸਥ ਸੀ।

    ੧੪੬

    وَأَنۢبَتۡنَا عَلَيۡهِ شَجَرَةٗ مِّن يَقۡطِينٖ

    ਅਤੇ ਅਸੀਂ ਉਸ (ਯੂਨੁਸ) ਉੱਤੇ (ਕੱਦੂ ਦਾ) ਇਕ ਵੇਲਦਾਰ ਰੁੱਖ ਉਗਾ ਦਿੱਤਾ।

    ੧੪੭

    وَأَرۡسَلۡنَٰهُ إِلَىٰ مِاْئَةِ أَلۡفٍ أَوۡ يَزِيدُونَ

    ਫੇਰ ਅਸੀਂ ਉਸ (ਯੂਨੁਸ) ਨੂੰ ਇਕ ਲੱਖ ਲੋਕਾਂ ਵੱਲ (ਰੱਬੀ ਪੈਗ਼ਾਮ ਦੇ ਕੇ) ਭੇਜਿਆ, ਉਹ ਲੋਕ ਇਸ ਗਿਣਤੀ ਤੋਂ ਕੁੱਝ ਵੱਧ ਹੀ ਹੋਣਗੇ।

    ੧੪੮

    فَـَٔامَنُواْ فَمَتَّعۡنَٰهُمۡ إِلَىٰ حِينٖ

    ਸੋ ਉਹ ਸਾਰੇ ਈਮਾਨ ਲਿਆਏ ਅਤੇ ਅਸਾਂ ਉਹਨਾਂ ਨੂੰ ਇਕ ਨਿਯਤ ਸਮੇਂ ਤੀਕ (ਸੰਸਾਰ ਦਾ) ਲਾਭ ਉਠਾਉਣ ਦਾ ਅਵਸਰ ਪ੍ਰਦਾਨ ਕੀਤਾ।

    ੧੪੯

    فَٱسۡتَفۡتِهِمۡ أَلِرَبِّكَ ٱلۡبَنَاتُ وَلَهُمُ ٱلۡبَنُونَ

    ਇਹਨਾਂ (ਮੁਸ਼ਰਿਕਾਂ) ਤੋਂ ਪੁੱਛੋ, ਕੀ ਤੁਹਾਡੇ ਰੱਬ ਲਈ ਧੀਆਂ ਅਤੇ ਉਹਨਾਂ (ਲੋਕਾਂ) ਲਈ ਪੁੱਤਰ ਹਨ ?

    ੧੫੦

    أَمۡ خَلَقۡنَا ٱلۡمَلَٰٓئِكَةَ إِنَٰثٗا وَهُمۡ شَٰهِدُونَ

    ਕੀ ਉਹ ਉਸ ਸਮੇਂ ਹਾਜ਼ਰ ਸਨ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਇਸਤਰੀਆਂ ਬਣਾਇਆ ਸੀ ?

    ੧੫੧

    أَلَآ إِنَّهُم مِّنۡ إِفۡكِهِمۡ لَيَقُولُونَ

    (ਖ਼ਬਰਦਾਰ) ਇਹ ਲੋਕ ਆਪਣੇ ਵੱਲੋਂ ਝੂਠ ਘੜ੍ਹ ਰਹੇ ਹਨ।

    ੧੫੨

    وَلَدَ ٱللَّهُ وَإِنَّهُمۡ لَكَٰذِبُونَ

    ਕਿ ਅੱਲਾਹ ਦੀ ਸੰਤਾਨ ਹੈ। ਬੇਸ਼ੱਕ ਉਹ ਸਾਰੇ ਝੂਠੇ ਹਨ।

    ੧੫੩

    أَصۡطَفَى ٱلۡبَنَاتِ عَلَى ٱلۡبَنِينَ

    ਕੀ ਉਹ (ਅੱਲਾਹ) ਪੁੱਤਰਾਂ ਦੀ ਥਾਂ ਧੀਆਂ ਨੂੰ ਪਸੰਦ ਕਰਦਾ ਹੈ?

    ੧੫੪

    مَا لَكُمۡ كَيۡفَ تَحۡكُمُونَ

    ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੀਆਂ ਗੱਲਾਂ ਕਰਦੇ ਹੋ ?

    ੧੫੫

    أَفَلَا تَذَكَّرُونَ

    ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?

    ੧੫੬

    أَمۡ لَكُمۡ سُلۡطَٰنٞ مُّبِينٞ

    ਜਾਂ ਤੁਹਾਡੇ ਕੋਲ ਕੋਈ ਸਪਸ਼ਟ ਦਲੀਲ ਹੈ ?

    ੧੫੭

    فَأۡتُواْ بِكِتَٰبِكُمۡ إِن كُنتُمۡ صَٰدِقِينَ

    ਜਾਂ ਤੁਸੀਂ ਆਪਣੀ ਕਿਤਾਬ ਲੈ ਆਓ, ਜੇ ਤੁਸੀਂ ਸੱਚੇ ਹੋ।

    ੧੫੮

    وَجَعَلُواْ بَيۡنَهُۥ وَبَيۡنَ ٱلۡجِنَّةِ نَسَبٗاۚ وَلَقَدۡ عَلِمَتِ ٱلۡجِنَّةُ إِنَّهُمۡ لَمُحۡضَرُونَ

    ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਅਤੇ ਜਿੰਨਾਂ ਦੇ ਵਿਚਾਲੇ ਇਕ ਸੰਬੰਧ ਬਣਾ ਛੱਡਿਆ ਹੈ, ਜਦ ਕਿ ਜਿੰਨਾਂ ਨੂੰ ਇਸ ਗੱਲ ਦਾ ਗਿਆਨ ਹੈ ਕਿ ਉਹ (ਰੱਬ ਅੱਗੇ) ਜ਼ਰੂਰ ਹੀ ਹਾਜ਼ਰ ਕੀਤੇ ਜਾਣਗੇ।

    ੧੫੯

    سُبۡحَٰنَ ٱللَّهِ عَمَّا يَصِفُونَ

    ਅੱਲਾਹ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ (ਮੁਸ਼ਰਿਕ) ਉਸ ਦੇ ਬਾਰੇ ਕਰਦੇ ਹਨ।

    ੧੬੦

    إِلَّا عِبَادَ ٱللَّهِ ٱلۡمُخۡلَصِينَ

    ਅੱਲਾਹ ਦੇ ਨੇਕ ਬੰਦੇ (ਅਜਿਹੀਆਂ ਗੱਲਾਂ ਤੋਂ) ਬਚੇ ਹੋਏ ਹਨ।

    ੧੬੧

    فَإِنَّكُمۡ وَمَا تَعۡبُدُونَ

    ਹੇ ਮੁਸ਼ਰਿਕੋ! ਬੇਸ਼ੱਕ ਤੁਸੀਂ ਅਤੇ ਉਹ, ਜਿਨ੍ਹਾਂ ਦੀ ਤੁਸੀਂ ਬੰਦਗੀ ਕਰਦੇ ਹੋ।

    ੧੬੨

    مَآ أَنتُمۡ عَلَيۡهِ بِفَٰتِنِينَ

    ਤੁਸੀਂ ਸਾਰੇ ਮਿਲ ਕੇ ਵੀ (ਨੇਕ ਬੰਦਿਆਂ ਨੂੰ) ਅੱਲਾਹ ਦੇ ਵਿਰੁੱਧ ਬਹਕਾ ਨਹੀਂ ਸਕਦੇ।

    ੧੬੩

    إِلَّا مَنۡ هُوَ صَالِ ٱلۡجَحِيمِ

    ਛੁੱਟ ਉਸ ਤੋਂ ਜਿਹੜਾ ਨਰਕ ਵਿਚ ਜਾਣ ਵਾਲਾ ਹੈ।

    ੧੬੪

    وَمَا مِنَّآ إِلَّا لَهُۥ مَقَامٞ مَّعۡلُومٞ

    (ਫ਼ਰਿਸ਼ਤੇ ਆਖਦੇ ਹਨ ਕਿ) ਸਾਡੇ ਵਿੱਚੋਂ ਹਰੇਕ ਦੀ ਜ਼ਿੰਮੇਵਾਰੀ ਨਿਯਤ ਹੈ।

    ੧੬੫

    وَإِنَّا لَنَحۡنُ ٱلصَّآفُّونَ

    ਅਸੀਂ ਤਾਂ ਅੱਲਾਹ ਦੇ ਹਜ਼ੂਰ ਕਤਾਰ ਬੰਨੀ ਖੜ੍ਹੇ ਰਹਿਣ ਵਾਲੇ ਹਾਂ।

    ੧੬੬

    وَإِنَّا لَنَحۡنُ ٱلۡمُسَبِّحُونَ

    ਬੇਸ਼ੱਕ ਅਸੀਂ ਅੱਲਾਹ ਦੀ ਤਸਬੀਹ (ਸ਼ਲਾਘਾ) ਕਰਨ ਵਾਲੇ ਹਾਂ।

    ੧੬੭

    وَإِن كَانُواْ لَيَقُولُونَ

    ਅਤੇ ਉਹ (ਇਨਕਾਰੀ) ਲੋਕ ਕਿਹਾ ਕਰਦੇ ਸਨ।

    ੧੬੮

    لَوۡ أَنَّ عِندَنَا ذِكۡرٗا مِّنَ ٱلۡأَوَّلِينَ

    ਕਿ ਜੇ ਸਾਡੇ ਕੋਲ ਸਾਥੋਂ ਪਹਿਲਾਂ ਦੇ ਲੋਕਾਂ (ਦੇ ਅਜ਼ਾਬ) ਦੀ ਚਰਚਾ ਕੀਤੀ ਹੁੰਦੀ।

    ੧੬੯

    لَكُنَّا عِبَادَ ٱللَّهِ ٱلۡمُخۡلَصِينَ

    ਤਾਂ ਅਸੀਂ ਵੀ ਅੱਲਾਹ ਦੇ ’ਚੋਂਣਵੇ ਬੰਦੇ ਹੁੰਦੇ।

    ੧੭੦

    فَكَفَرُواْ بِهِۦۖ فَسَوۡفَ يَعۡلَمُونَ

    ਜਦੋਂ ਪੈਗ਼ੰਬਰ .ਕੁਰਆਨ ਲੈ ਕੇ ਆਇਆ ਤਾਂ ਉਹਨਾਂ ਨੇ ਉਸ (.ਕੁਰਆਨ ਦਾ) ਇਨਕਾਰ ਕਰ ਦਿੱਤਾ। ਉਹ ਛੇਤੀ ਹੀ ਜਾਣ ਲੈਣਗੇ (ਕਿ ਉਹ ਕੀ ਕਰਦੇ ਸਨ?)।

    ੧੭੧

    وَلَقَدۡ سَبَقَتۡ كَلِمَتُنَا لِعِبَادِنَا ٱلۡمُرۡسَلِينَ

    ਅਸਲ ਵਿਚ ਅਸੀਂ ਪਹਿਲਾਂ ਹੀ ਆਪਣੇ ਉਹਨਾਂ ਬੰਦਿਆਂ ਨੂੰ, ਜਿਹੜੇ ਪੈਗ਼ੰਬਰ ਹਨ, ਵਚਨ ਦੇ ਚੁੱਕੇ ਹਾਂ।

    ੧੭੨

    إِنَّهُمۡ لَهُمُ ٱلۡمَنصُورُونَ

    ਕਿ ਜ਼ਰੂਰ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।

    ੧੭੩

    وَإِنَّ جُندَنَا لَهُمُ ٱلۡغَٰلِبُونَ

    ਅਤੇ ਬੇਸ਼ੱਕ ਸਾਡੀਆਂ (ਅੱਲਾਹ ਦੀਆਂ) ਫ਼ੌਜਾਂ ਹੀ ਭਾਰੂ ਰਹਿਣਗੀਆਂ।

    ੧੭੪

    فَتَوَلَّ عَنۡهُمۡ حَتَّىٰ حِينٖ

    ਸੋ ਹੇ ਨਬੀ! ਤੁਸੀਂ ਕੁੱਝ ਸਮੇਂ ਲਈ ਉਹਨਾਂ (ਕਾਫ਼ਿਰਾਂ) ਤੋਂ ਮੂੰਹ ਮੋੜ ਲਵੋ (ਭਾਵ ਧਿਆਨ ਨਾ ਦਿਓ)।

    ੧੭੫

    وَأَبۡصِرۡهُمۡ فَسَوۡفَ يُبۡصِرُونَ

    ਅਤੇ ਉਹਨਾਂ ਨੂੰ ਵੇਖਦੇ ਰਹੋ (ਕਿ ਉਹਨਾਂ ’ਤੇ ਅਜ਼ਾਬ ਆਉਣ ਵਾਲਾ ਹੈ) ਫੇਰ ਛੇਤੀ ਹੀ ਉਹ ਵੀ ਵੇਖ ਲੈਣਗੇ।

    ੧੭੬

    أَفَبِعَذَابِنَا يَسۡتَعۡجِلُونَ

    ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਕਰ ਰਹੇ ਹਨ ?

    ੧੭੭

    فَإِذَا نَزَلَ بِسَاحَتِهِمۡ فَسَآءَ صَبَاحُ ٱلۡمُنذَرِينَ

    ਪ੍ਰੰਤੂ ਜਦੋਂ ਉਹ (ਅਜ਼ਾਬ) ਉਹਨਾਂ ਦੇ ਵਿਹੜੇ ਉੱਤਰੇਗਾ ਤਾਂ ਡਰਾਏ ਗਏ ਲੋਕਾਂ ਲਈ ਉਹ ਸਵੇਰ ਬਹੁਤ ਹੀ ਭੈੜੀ ਹੋਵੇਗੀ।

    ੧੭੮

    وَتَوَلَّ عَنۡهُمۡ حَتَّىٰ حِينٖ

    (ਹੇ ਨਬੀ!) ਤੁਸੀਂ ਕੁੱਝ ਸਮੇਂ ਲਈ ਇਹਨਾਂ ਦੀ ਚਿੰਤਾ ਛੱਡ ਦਿਓ।

    ੧੭੯

    وَأَبۡصِرۡ فَسَوۡفَ يُبۡصِرُونَ

    ਕੇਵਲ ਉਹਨਾਂ ਨੂੰ ਵੇਖਦੇ ਰਹੋ ਅਤੇ ਉਹ ਵੀ ਛੇਤੀ ਹੀ ਵੇਖ ਲੈਣਗੇ।

    ੧੮੦

    سُبۡحَٰنَ رَبِّكَ رَبِّ ٱلۡعِزَّةِ عَمَّا يَصِفُونَ

    ਤੁਹਾਡਾ ਰੱਬ, ਜਿਹੜਾ ਇੱਜ਼ਤਾਂ ਦਾ ਮਾਲਿਕ ਹੈ, ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ ਮੁਸ਼ਰਿਕ ਬਿਆਨ ਕਰਦੇ ਹਨ।

    ੧੮੧

    وَسَلَٰمٌ عَلَى ٱلۡمُرۡسَلِينَ

    ਸਮੂਹ ਪੈਗ਼ੰਬਰਾਂ ’ਤੇ ਸਲਾਮ ਹੋਵੇ।

    ੧੮੨

    وَٱلۡحَمۡدُ لِلَّهِ رَبِّ ٱلۡعَٰلَمِينَ

    ਅਤੇ ਸਾਰੀਆਂ ਤਾਰੀਫ਼ਾਂ (ਤੇ ਸ਼ੁਕਰਾਨੇ) ਅੱਲਾਹ ਲਈ ਹਨ ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੈ।

    As-Saffat

    Play