Surah Al-Jumuah in Punjabi

    الجمعة

    Surah Al-Jumuah in Punjabi

    Read Surah Al-Jumuah in Punjabi (الجمعة) with Arabic text, Punjabi translation, and audio recitation. Chapter 62 of the Holy Quran, 11 verses — free online.

    Quran in Punjabi · all 114 Surahs

    يُسَبِّحُ لِلَّهِ مَا فِي ٱلسَّمَٰوَٰتِ وَمَا فِي ٱلۡأَرۡضِ ٱلۡمَلِكِ ٱلۡقُدُّوسِ ٱلۡعَزِيزِ ٱلۡحَكِيمِ

    ਜਿਹੜੀ ਵੀ ਕੋਈ ਚੀਜ਼ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਅੱਲਾਹ ਦੀ ਤਸਬੀਹ (ਪਵਿੱਤਰਤਾ ਦਾ ਵਰਣਨ) ਕਰਦੀ ਹੈ। ਉਹ ਪਾਤਸ਼ਾਹ ਹੈ, ਪਾਕ ਜ਼ਾਤ ਹੈ, ਜ਼ੋਰਾਵਰ ਤੇ ਯੁਕਤੀਮਾਨ ਹੈ।

    هُوَ ٱلَّذِي بَعَثَ فِي ٱلۡأُمِّيِّـۧنَ رَسُولٗا مِّنۡهُمۡ يَتۡلُواْ عَلَيۡهِمۡ ءَايَٰتِهِۦ وَيُزَكِّيهِمۡ وَيُعَلِّمُهُمُ ٱلۡكِتَٰبَ وَٱلۡحِكۡمَةَ وَإِن كَانُواْ مِن قَبۡلُ لَفِي ضَلَٰلٖ مُّبِينٖ

    ਉਹੀ ਹੈ ਜਿਸ ਨੇ ਅਣਪੜ੍ਹਾਂ ਵਿੱਚ ਇਕ ਰਸੂਲ ਭੇਜਿਆ ਜਿਹੜਾ ਉਹਨਾਂ ਵਿੱਚੋਂ ਹੀ ਸੀ। ਉਹ ਉਹਨਾਂ ਨੂੰ ਉਸ ਦੀਆਂ (ਭਾਵ .ਕੁਰਆਨ ਦੀਆਂ) ਆਇਤਾਂ ਸੁਣਾਉਂਦਾ ਹੈ। ਉਹਨਾਂ ਦਾ ਜੀਵਨ ਸੁਆਰਦਾ ਹੈ ਅਤੇ ਉਹਨਾਂ ਨੂੰ ਕਿਤਾਬ (ਭਾਵ਼ਕੁਰਆਨ) ਤੇ ਹਿਕਮਤ (ਯੁਕਤੀ) ਦੀ ਸਿੱਖਿਆ ਦਿੰਦਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਉਹ ਸਪਸ਼ਟ ਕੁਰਾਹੇ ਪਏ ਹੋਏ ਸਨ।

    وَءَاخَرِينَ مِنۡهُمۡ لَمَّا يَلۡحَقُواْ بِهِمۡۚ وَهُوَ ٱلۡعَزِيزُ ٱلۡحَكِيمُ

    ਇਹ ਰਸੂਲ ਉਹਨਾਂ ਦੂਜੇ ਲੋਕਾਂ ਲਈ ਵੀ ਭੇਜਿਆ ਗਿਆ ਹੈ ਜਿਹੜੇ ਅਜੇ ਤਕ ਉਹਨਾਂ ਨੂੰ ਨਹੀਂ ਮਿਲੇ। ਉਹ (ਅੱਲਾਹ) ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।

    ذَٰلِكَ فَضۡلُ ٱللَّهِ يُؤۡتِيهِ مَن يَشَآءُۚ وَٱللَّهُ ذُو ٱلۡفَضۡلِ ٱلۡعَظِيمِ

    ਇਹ ਅੱਲਾਹ ਦੀ ਕ੍ਰਿਪਾ ਹੈ ਕਿ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਕ੍ਰਿਪਾ ਨਾਲ ਨਿਵਾਜ਼ ਦਿੰਦਾ ਹੈ, ਉਹ ਵੱਡੇ ਫ਼ਜ਼ਲਾਂ ਵਾਲਾ ਹੈ।

    مَثَلُ ٱلَّذِينَ حُمِّلُواْ ٱلتَّوۡرَىٰةَ ثُمَّ لَمۡ يَحۡمِلُوهَا كَمَثَلِ ٱلۡحِمَارِ يَحۡمِلُ أَسۡفَارَۢاۚ بِئۡسَ مَثَلُ ٱلۡقَوۡمِ ٱلَّذِينَ كَذَّبُواْ بِـَٔايَٰتِ ٱللَّهِۚ وَٱللَّهُ لَا يَهۡدِي ٱلۡقَوۡمَ ٱلظَّٰلِمِينَ

    ਉਹਨਾਂ ਲੋਕਾਂ ਦੀ ਉਦਾਹਰਨ, ਜਿਨ੍ਹਾਂ ਨੂੰ ਤੌਰੈਤ ਦਾ ਚੁੱਕਣਹਾਰ ਬਣਾਇਆ ਗਿਆ ਸੀ, ਪਰ ਉਹ ਉਸ ਦੇ ਭਾਰ ਨੂੰ ਚੁੱਕ ਨਾ ਸਕੇ, ਉਸ ਗਧੇ ਵਾਂਗ ਹੈ ਜਿਹੜਾ ਕਿਤਾਬਾਂ ਦਾ ਬੋਝ ਚੁੱਕਦਾ ਹੈ (ਪਰ ਪੜ੍ਹਦਾ ਨਹੀਂ)। ਇਸ ਤੋਂ ਵੀ ਭੈੜੀ ਉਦਾਹਰਨ ਉਸ ਕੌਮ ਦੀ ਹੈ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਝੁਠਲਾ ਦਿੱਤਾ ਹੈ, ਅਜਿਹੇ ਜ਼ਾਲਮਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ।

    قُلۡ يَٰٓأَيُّهَا ٱلَّذِينَ هَادُوٓاْ إِن زَعَمۡتُمۡ أَنَّكُمۡ أَوۡلِيَآءُ لِلَّهِ مِن دُونِ ٱلنَّاسِ فَتَمَنَّوُاْ ٱلۡمَوۡتَ إِن كُنتُمۡ صَٰدِقِينَ

    (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਯਹੂਦੀ ਬਣ ਜਾਣ ਵਾਲੇ ਲੋਕੋ! ਜੇ ਤੁਸੀਂ ਇਸ ਗੱਲ ਦਾ ਮਾਨ ਕਰਦੇ ਹੋ ਕਿ ਬਾਕੀ ਸਾਰਿਆਂ ਲੋਕਾਂ ਨੂੰ ਛੱਡ ਕੇ ਕੇਵਲ ਤੁਸੀਂ ਹੀ ਅੱਲਾਹ ਦੇ ਦੋਸਤ ਹੋ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਕੱਥਣੀ ਵਿਚ) ਸੱਚੇ ਹੋ।

    وَلَا يَتَمَنَّوۡنَهُۥٓ أَبَدَۢا بِمَا قَدَّمَتۡ أَيۡدِيهِمۡۚ وَٱللَّهُ عَلِيمُۢ بِٱلظَّٰلِمِينَ

    ਉਹ ਕਦੇ ਵੀ ਇਹ ਇੱਛਾ ਨਹੀਂ ਕਰਨਗੇ, ਕਿਉਂ ਜੋ ਉਹ ਆਪਣੀਆਂ ਭੈੜੀਆਂ ਕਰਤੂਤਾਂ ਆਪਣੇ ਹੱਥੀ ਅੱਗੇ ਭੇਜ ਚੁੱਕੇ ਹਨ। ਅੱਲਾਹ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

    قُلۡ إِنَّ ٱلۡمَوۡتَ ٱلَّذِي تَفِرُّونَ مِنۡهُ فَإِنَّهُۥ مُلَٰقِيكُمۡۖ ثُمَّ تُرَدُّونَ إِلَىٰ عَٰلِمِ ٱلۡغَيۡبِ وَٱلشَّهَٰدَةِ فَيُنَبِّئُكُم بِمَا كُنتُمۡ تَعۡمَلُونَ

    ਇਹਨਾਂ ਨੂੰ ਆਖੋ ਕਿ ਜਿਸ ਮੌਤ ਤੋਂ ਤੁਸੀਂ ਨੱਸਦੇ ਹੋ ਉਹ ਜ਼ਰੂਰ ਹੀ ਤੁਹਾਨੂੰ ਮਿਲਣ ਵਾਲੀ ਹੈ। ਤੁਸੀਂ ਉਸੇ ਵੱਲ ਪਰਤਾਏ ਜਾਵੋਗੇ ਜਿਹੜਾ ਗੁਪਤ ਅਤੇ ਪ੍ਰਗਟ ਦਾ ਜਾਣਨਹਾਰ ਹੈ। ਉਹ ਤੁਹਾਨੂੰ ਦੱਸੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।

    يَٰٓأَيُّهَا ٱلَّذِينَ ءَامَنُوٓاْ إِذَا نُودِيَ لِلصَّلَوٰةِ مِن يَوۡمِ ٱلۡجُمُعَةِ فَٱسۡعَوۡاْ إِلَىٰ ذِكۡرِ ٱللَّهِ وَذَرُواْ ٱلۡبَيۡعَۚ ذَٰلِكُمۡ خَيۡرٞ لَّكُمۡ إِن كُنتُمۡ تَعۡلَمُونَ

    ਹੇ ਈਮਾਨ ਵਾਲਿਓ! ਜਦੋਂ ਜੁਮੇ (ਸ਼ੁੱਕਰਵਾਰ) ਦੇ ਦਿਹਾੜੇ ਨਮਾਜ਼ ਲਈ ਅਜ਼ਾਨ ਦਿੱਤੀ ਜਾਵੇ ਤਾਂ ਤੁਸੀਂ ਅੱਲਾਹ ਦੇ ਜ਼ਿਕਰ (ਭਾਵ ਨਮਾਜ਼ ਲਈ ਮਸੀਤ ਵੱਲ) ਨੱਸੋ ਅਤੇ ਖ਼ਰੀਦ-ਵੇਚ (ਵਪਾਰ) ਕਰਨਾ ਛੱਡ ਦਿਓ। ਇਹੋ ਤੁਹਾਡੇ ਲਈ ਵਧੇਰੇ ਚੰਗਾ ਹੈ ਜੇ ਤੁਸੀਂ ਜਾਣਦੇ ਹੋ।

    ੧੦

    فَإِذَا قُضِيَتِ ٱلصَّلَوٰةُ فَٱنتَشِرُواْ فِي ٱلۡأَرۡضِ وَٱبۡتَغُواْ مِن فَضۡلِ ٱللَّهِ وَٱذۡكُرُواْ ٱللَّهَ كَثِيرٗا لَّعَلَّكُمۡ تُفۡلِحُونَ

    ਜਦੋਂ ਨਮਾਜ਼ ਪੂਰੀ ਹੋ ਜਾਵੇ ਫੇਰ ਤੁਸੀਂ ਧਰਤੀ ਉੱਤੇ ਖਿਲਰ ਜਾਓ ਅਤੇ ਅੱਲਾਹ ਦੇ ਫ਼ਜ਼ਲਾਂ (ਰੋਜ਼ੀ) ਦੀ ਭਾਲ ਕਰੋ ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰੋ, ਸ਼ਾਇਦ ਕਿ ਤੁਸੀਂ ਸਫ਼ਲਤਾ ਨੂੰ ਪ੍ਰਾਪਤ ਕਰ ਸਕੋ।

    ੧੧

    وَإِذَا رَأَوۡاْ تِجَٰرَةً أَوۡ لَهۡوًا ٱنفَضُّوٓاْ إِلَيۡهَا وَتَرَكُوكَ قَآئِمٗاۚ قُلۡ مَا عِندَ ٱللَّهِ خَيۡرٞ مِّنَ ٱللَّهۡوِ وَمِنَ ٱلتِّجَٰرَةِۚ وَٱللَّهُ خَيۡرُ ٱلرَّٰزِقِينَ

    (ਹੇ ਨਬੀ!) ਜਦੋਂ ਉਹ ਕੋਈ ਵਪਾਰ ਜਾਂ ਕੋਈ ਖੇਡ-ਤਮਾਸ਼ਾ ਹੁੰਦਾ ਵੇਖਦੇ ਹਨ ਤਾਂ ਉਸ ਵੱਲ ਨੱਸ ਜਾਂਦੇ ਹਨ ਅਤੇ ਤੁਹਾਨੂੰ ਇਕੱਲਾ ਖਲੋਤਿਆਂ ਛੱਡ ਜਾਂਦੇ ਹਨ, ਤੁਸੀਂ ਆਖ ਦਿਓ ਕਿ ਜੋ ਕੁੱਝ ਵੀ ਅੱਲਾਹ ਕੋਲ ਹੈ ਉਹ ਇਹਨਾਂ ਖੇਡ-ਤਮਾਸ਼ਿਆਂ ਤੋਂ ਅਤੇ ਵਪਾਰ ਤੋਂ ਕਿਤੇ ਵਧੀਆ ਹੈ ਅਤੇ ਅੱਲਾਹ ਸਾਰਿਆਂ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।

    Al-Jumuah

    Play