Surah Al-Qalam in Punjabi

    القلم

    Surah Al-Qalam in Punjabi

    Read Surah Al-Qalam in Punjabi (القلم) with Arabic text, Punjabi translation, and audio recitation. Chapter 68 of the Holy Quran, 52 verses — free online.

    Quran in Punjabi · all 114 Surahs

    نٓۚ وَٱلۡقَلَمِ وَمَا يَسۡطُرُونَ

    ਕਸਮ ਹੈ ਨੂਨ, ਕਲਮ ਦੀ ਅਤੇ ਉਸ ਦੀ ਜੋ ਉਹ (ਫ਼ਰਿਸ਼ਤੇ) ਲਿਖਦੇ ਹਨ।

    مَآ أَنتَ بِنِعۡمَةِ رَبِّكَ بِمَجۡنُونٖ

    (ਹੇ ਨਬੀ!) ਤੁਸੀਂ ਆਪਣੇ ਰੱਬ ਦੀ ਕ੍ਰਿਪਾ ਨਾਲ ਉੱਕਾ ਹੀ ਸੁਦਾਈ ਨਹੀਂ।

    وَإِنَّ لَكَ لَأَجۡرًا غَيۡرَ مَمۡنُونٖ

    ਬੇਸ਼ੱਕ ਤੁਹਾਡੇ ਲਈ (ਰੱਬ ਵੱਲੋਂ) ਬਹੁਤ ਵੱਡਾ ਬਦਲਾ ਹੈ।

    وَإِنَّكَ لَعَلَىٰ خُلُقٍ عَظِيمٖ

    ਬੇਸ਼ੱਕ ਤੁਸੀਂ ਸਦਾਚਾਰ ਦੇ ਵੱਡੇ ਉੱਚੇ ਦਰਜੇ ’ਤੇ ਹੋ।

    فَسَتُبۡصِرُ وَيُبۡصِرُونَ

    ਛੇਤੀ ਹੀ ਤੁਸੀਂ ਵੀ ਵੇਖ ਲਵੋਗੇ ਤੇ ਉਹ (ਕਾਫ਼ਿਰ) ਵੀ ਵੇਖ ਲੈਣਗੇ।

    بِأَييِّكُمُ ٱلۡمَفۡتُونُ

    ਕਿ ਤੁਹਾਡੇ ਵਿੱਚੋਂ ਸੁਦਾਈ ਕੌਣ ਹੈ।

    إِنَّ رَبَّكَ هُوَ أَعۡلَمُ بِمَن ضَلَّ عَن سَبِيلِهِۦ وَهُوَ أَعۡلَمُ بِٱلۡمُهۡتَدِينَ

    ਬੇਸ਼ੱਕ ਤੁਹਾਡਾ ਰੱਬ ਇਸ ਗੱਲ ਨੂੰ ਭਲੀ-ਭਾਂਤ ਜਾਣਦਾਹੈ ਕਿ ਕੌਣ ਉਸ ਦੀ ਰਾਹ ਤੋਂ ਭਟਕਿਆ ਹੋਇਆ ਹੈ ਅਤੇ ਕੌਣ ਸਿੱਧੇ ਰਾਹ ’ਤੇ ਹੈ।

    فَلَا تُطِعِ ٱلۡمُكَذِّبِينَ

    ਸੋ (ਹੇ ਨਬੀ!) ਤੁਸੀਂ ਝੁਠਲਾਉਣ ਵਾਲਿਆਂ ਦੇ ਪਿੱਛੇ ਨਹੀਂ ਲੱਗਣਾ।

    وَدُّواْ لَوۡ تُدۡهِنُ فَيُدۡهِنُونَ

    ਉਹ (ਕਾਫ਼ਿਰ) ਤਾਂ ਇਹ ਚਾਹੁੰਦੇ ਹਨ ਕਿ (ਕੁੱਝ) ਤੁਸੀਂ ਨਰਮੀ ਵਿਖਾਓ ਤਾਂ ਉਹ ਵੀ ਨਰਮ ਪੈ ਜਾਣ।

    ੧੦

    وَلَا تُطِعۡ كُلَّ حَلَّافٖ مَّهِينٍ

    ਤੁਸੀਂ ਬਹੁਤੀਆਂ ਸਹੁੰਆਂ ਖਾਣ ਵਾਲੇ ਜ਼ਲੀਲ ਵਿਅਕਤੀ ਦੀ ਗੱਲ ਉੱਕਾ ਹੀ ਨਾ ਮੰਨੋ।

    ੧੧

    هَمَّازٖ مَّشَّآءِۭ بِنَمِيمٖ

    ਜਿਹੜਾ ਮਿਹਣੇ ਦੇਣ ਵਾਲਾ ਤੇ ਚੁਗ਼ਲਖ਼ੋਰ ਹੈ।

    ੧੨

    مَّنَّاعٖ لِّلۡخَيۡرِ مُعۡتَدٍ أَثِيمٍ

    ਭਲਾਈ ਦੇ ਕੰਮਾਂ ਤੋਂ ਰੋਕਣ ਵਾਲਾ ਹੈ, ਅਤੇ ਹੱਦਾਂ ਟੱਪਣ ਵਾਲਾ ਅਤੇ ਮਹਾਂ-ਦੁਰਾਚਾਰੀ ਹੈ।

    ੧੩

    عُتُلِّۭ بَعۡدَ ذَٰلِكَ زَنِيمٍ

    ਓੱਜੜ ਦੇ ਨਾਲ-ਨਾਲ ਹਰਾਮਜ਼ਾਦਾ (ਨੀਚ) ਵੀ ਹੈ।

    ੧੪

    أَن كَانَ ذَا مَالٖ وَبَنِينَ

    ਇਹ ਸਭ ਇਸ ਲਈ ਹੈ, ਕਿ ਉਹ ਧੰਨਵਾਨ ਤੇ ਪੁੱਤਰਾਂ ਵਾਲਾ ਹੈ।

    ੧੫

    إِذَا تُتۡلَىٰ عَلَيۡهِ ءَايَٰتُنَا قَالَ أَسَٰطِيرُ ٱلۡأَوَّلِينَ

    ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਹਿੰਦਾ ਹੈ ਕਿ ਇਹ ਤਾਂ ਬੀਤੇ ਸਮੇਂ ਦੀਆਂ ਕਹਾਣੀਆਂ ਹਨ।

    ੧੬

    سَنَسِمُهُۥ عَلَى ٱلۡخُرۡطُومِ

    ਅਸੀਂ ਛੇਤੀ ਹੀ ਇਸ ਦੀ ਸੁੰਡ (ਭਾਵ ਨੱਕ) ’ਤੇ ਦਾਗ਼ ਲਾਵਾਂਗੇ।

    ੧੭

    إِنَّا بَلَوۡنَٰهُمۡ كَمَا بَلَوۡنَآ أَصۡحَٰبَ ٱلۡجَنَّةِ إِذۡ أَقۡسَمُواْ لَيَصۡرِمُنَّهَا مُصۡبِحِينَ

    ਬੇਸ਼ੱਕ ਅਸੀਂ ਇਹਨਾਂ (ਮੱਕੇ ਵਾਲਿਆਂ) ਨੂੰ ਉਸੇ ਤਰ੍ਹਾਂ ਪਰੱਖਿਆ ਸੀ ਜਿੱਦਾਂ ਅਸੀਂ ਬਾਗ਼ ਵਾਲਿਆਂ ਨੂੰ ਪਰੱਖਿਆ ਸੀ, ਜਦੋਂ ਉਹਨਾਂ ਨੇ ਸਹੁੰ ਖਾਂਦੀ ਸੀ ਕਿ ਸਵੇਰ ਹੁੰਦੇ ਹੀ ਅਸੀਂ ਇਸ ਬਾਗ਼ ਦੇ ਫਲਾਂ ਨੂੰ ਤੋੜ ਲਵਾਂਗੇ।

    ੧੮

    وَلَا يَسۡتَثۡنُونَ

    ਉਹਨਾਂ ਨੇ ਇਨਸ਼ਾਅੱਲਾਹ (ਭਾਵ ਜੇ ਰੱਬ ਨੇ ਚਾਹਿਆ) ਨਹੀਂ ਕਿਹਾ ਸੀ।

    ੧੯

    فَطَافَ عَلَيۡهَا طَآئِفٞ مِّن رَّبِّكَ وَهُمۡ نَآئِمُونَ

    ਤੁਹਾਡੇ ਰੱਬ ਵੱਲੋਂ ਇਕ ਬਿਪਤਾ ਉਸ ਬਾਗ਼ ’ਤੇ ਆ ਪਈ ਜਦ ਕਿ ਹਾਲੇ ਉਹ ਸੁੱਤੇ ਪਏ ਸਨ।

    ੨੦

    فَأَصۡبَحَتۡ كَٱلصَّرِيمِ

    ਅਤੇ ਉਹ ਬਾਗ਼ ਵਾਡੀ ਕੀਤੀ ਹੋਈ ਖੇਤੀ ਵਾਂਗ ਹੋ ਗਿਆ।

    ੨੧

    فَتَنَادَوۡاْ مُصۡبِحِينَ

    ਸਵੇਰ ਹੁੰਦੇ ਹੀ ਉਹਨਾਂ ਨੇ ਇਕ ਦੂਜੇ ਨੂੰ ਆਖਿਆ।

    ੨੨

    أَنِ ٱغۡدُواْ عَلَىٰ حَرۡثِكُمۡ إِن كُنتُمۡ صَٰرِمِينَ

    ਕਿ ਜੇ ਤੁਸੀਂ ਫਲ ਤੋੜਣੇ ਹਨ ਤਾਂ ਆਪਣੇ ਬਾਗ਼ਾਂ ਵੱਲ ਸਵੇਰੇ-ਸਵੇਰੇ ਨਿੱਕਲ ਤੁਰੋ।

    ੨੩

    فَٱنطَلَقُواْ وَهُمۡ يَتَخَٰفَتُونَ

    ਸੋ ਉਹ ਤੁਰ ਪਏ ਤੇ ਆਪੋ ਵਿਚ ਹੌਲੀ-ਹੌਲੀ ਕਹਿ ਰਹੇ ਸਨ।

    ੨੪

    أَن لَّا يَدۡخُلَنَّهَا ٱلۡيَوۡمَ عَلَيۡكُم مِّسۡكِينٞ

    ਕਿ ਅੱਜ ਤੁਹਾਡੇ ਬਾਗ਼ ਵਿਚ ਕੋਈ ਵੀ ਮੁਥਾਜ ਨਹੀਂ ਵੜਨਾ ਚਾਹੀਦਾ।

    ੨੫

    وَغَدَوۡاْ عَلَىٰ حَرۡدٖ قَٰدِرِينَ

    ਉਹ ਸਵੇਰੇ ਸਵੇਰੇ ਇਹੋ ਸੋਚਦੇ (ਬਾਗ਼ ਵੱਲ) ਤੁਰ ਪਏ ਕਿ ਉਹ ਮੁਥਾਜਾਂ ਨੂੰ ਰੋਕ ਸਕਦੇ ਹਨ।

    ੨੬

    فَلَمَّا رَأَوۡهَا قَالُوٓاْ إِنَّا لَضَآلُّونَ

    ਪਰ ਜਦੋਂ ਉਹਨਾਂ ਨੇ ਬਾਗ਼ ਨੂੰ ਵੇਖਿਆ ਤਾਂ ਆਖਿਆ ਕਿ “ਅਸੀਂ ਤਾਂ ਰਾਹ ਹੀ ਭੁੱਲ ਗਏ ਹਾਂ”।

    ੨੭

    بَلۡ نَحۡنُ مَحۡرُومُونَ

    (ਅਤੇ ਕਿਹਾ ਕਿ) ਨਹੀਂ ਅਸੀਂ ਰਾਹ ਨਹੀਂ ਭੁੱਲੇ ਸਗੋਂ ਸਾਡੇ ਤਾਂ ਭਾਗ ਹੀ ਫੁੱਟ ਗਏ।

    ੨੮

    قَالَ أَوۡسَطُهُمۡ أَلَمۡ أَقُل لَّكُمۡ لَوۡلَا تُسَبِّحُونَ

    ਉਹਨਾਂ ਵਿੱਚੋਂ ਜਿਹੜਾ ਸਭ ਤੋਂ ਚੰਗਾ ਸੀ ਉਹ ਆਖਣ ਲੱਗਿਆ ਕਿ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਤੁਸੀਂ (ਆਪਣੇ ਪਾਲਣਹਾਰ ਦੀ) ਤਸਬੀਹ ਕਿਉਂ ਨਹੀਂ ਕਰਦੇ ?

    ੨੯

    قَالُواْ سُبۡحَٰنَ رَبِّنَآ إِنَّا كُنَّا ظَٰلِمِينَ

    ਫੇਰ ਉਹ ਆਖਣ ਲੱਗੇ ਕਿ ਪਾਕ ਹੈ ਸਾਡਾ ਰੱਬ ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।

    ੩੦

    فَأَقۡبَلَ بَعۡضُهُمۡ عَلَىٰ بَعۡضٖ يَتَلَٰوَمُونَ

    ਫੇਰ ਉਹਨਾਂ ਵਿੱਚੋਂ ਹਰੇਕ ਇਕ ਦੂਜੇ ਨੂੰ ਕੋਸਣ ਲੱਗ ਪਿਆ।

    ੩੧

    قَالُواْ يَٰوَيۡلَنَآ إِنَّا كُنَّا طَٰغِينَ

    ਅਤੇ ਉਹ ਆਖਣ ਲੱਗੇ ਕਿ ਹਾਏ ਅਫ਼ਸੋਸ, ਬੇਸ਼ੱਕ ਅਸੀਂ ਹੀ (ਰੱਬ ਦੇ) ਬਾਗ਼ੀ ਹੋ ਗਏ ਸਾਂ।

    ੩੨

    عَسَىٰ رَبُّنَآ أَن يُبۡدِلَنَا خَيۡرٗا مِّنۡهَآ إِنَّآ إِلَىٰ رَبِّنَا رَٰغِبُونَ

    ਹੋ ਸਕਦਾ ਹੈ ਕਿ ਸਾਡਾ ਰੱਬ ਬਦਲੇ ਵਿਚ ਸਾਨੂੰ ਇਸ ਤੋਂ ਵੀ ਵਧੀਆ ਬਾਗ਼ ਦੇ ਦੇਵੇ, ਅਸੀਂ ਆਪਣੇ ਰੱਬ ਨਾਲ ਮੋਹ ਰੱਖਣ ਵਾਲੇ ਹਾਂ।

    ੩੩

    كَذَٰلِكَ ٱلۡعَذَابُۖ وَلَعَذَابُ ٱلۡأٓخِرَةِ أَكۡبَرُۚ لَوۡ كَانُواْ يَعۡلَمُونَ

    ਅਜ਼ਾਬ ਤਾਂ ਇਸ ਤਰ੍ਹਾਂ ਵੀ ਹੁੰਦਾ ਹੈ ਪਰ ਆਖ਼ਿਰਤ ਦਾ ਅਜ਼ਾਬ ਸਭ ਤੋਂ ਵੱਧ ਕਰੜਾ ਹੈ। ਕਾਸ਼! ਇਹਨਾਂ ਨੂੰ ਇਸ ਦਾ ਗਿਆਨ ਹੁੰਦਾ।

    ੩੪

    إِنَّ لِلۡمُتَّقِينَ عِندَ رَبِّهِمۡ جَنَّٰتِ ٱلنَّعِيمِ

    ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਉਹਨਾਂ ਦੇ ਰੱਬ ਕੋਲ ਨਿਅਮਤਾਂ ਭਰੇ ਬਾਗ਼ ਹਨ।

    ੩੫

    أَفَنَجۡعَلُ ٱلۡمُسۡلِمِينَ كَٱلۡمُجۡرِمِينَ

    ਕੀ ਅਸੀਂ ਮੁਸਲਮਾਨਾਂ (ਭਾਵ ਆਗਿਆਕਾਰੀਆਂ) ਨੂੰ ਅਪਰਾਧੀਆਂ ਦੇ ਬਰਾਬਰ ਕਰ ਦਿਆਂਗੇ।

    ੩੬

    مَا لَكُمۡ كَيۡفَ تَحۡكُمُونَ

    ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੇ ਫ਼ੈਸਲੇ ਕਰਦੇ ਹੋ ?

    ੩੭

    أَمۡ لَكُمۡ كِتَٰبٞ فِيهِ تَدۡرُسُونَ

    ਕੀ ਤੁਹਾਡੇ ਕੋਲ ਕੋਈ ਕਿਤਾਬ ਹੈ ਜਿਸ ਵਿੱਚੋਂ ਤੁਸੀਂ ਇਹ ਸਭ ਪੜ੍ਹਦੇ ਹੋ ?

    ੩੮

    إِنَّ لَكُمۡ فِيهِ لَمَا تَخَيَّرُونَ

    ਕਿ ਜਿਸ ਵਿਚ ਤੁਹਾਡੇ ਮਨ ਭਾਉਂਦੀਆਂ ਗੱਲਾਂ ਹੋਣ।

    ੩੯

    أَمۡ لَكُمۡ أَيۡمَٰنٌ عَلَيۡنَا بَٰلِغَةٌ إِلَىٰ يَوۡمِ ٱلۡقِيَٰمَةِ إِنَّ لَكُمۡ لَمَا تَحۡكُمُونَ

    ਕੀ ਤੁਸੀਂ ਸਾਥੋਂ ਕਿਆਮਤ ਦਿਹਾੜੇ ਤਕ ਦੀਆਂ ਸੰਹੁਾਂ ਲੈ ਰੱਖੀਆਂ ਹਨ ਕਿ ਤੁਹਾਡੇ ਲਈ ਓਹੀਓ ਹੋਵੇਗਾ ਜਿਸ ਦਾ ਫ਼ੈਸਲਾ ਤੁਸੀਂ ਕਰੋਗੇ ?

    ੪੦

    سَلۡهُمۡ أَيُّهُم بِذَٰلِكَ زَعِيمٌ

    ਇਹਨਾਂ ਤੋਂ ਪੁੱਛੋ ਕਿ ਤੁਹਾਡੇ ਵਿੱਚੋਂ ਕੌਣ ਇਸ ਦੀ ਜ਼ਮਾਨਤ ਲੈਂਦਾ ਹੈ?

    ੪੧

    أَمۡ لَهُمۡ شُرَكَآءُ فَلۡيَأۡتُواْ بِشُرَكَآئِهِمۡ إِن كَانُواْ صَٰدِقِينَ

    ਕੀ (ਇਸ ਦੇ ਜ਼ਾਮਿਨ) ਇਹਨਾਂ ਦੇ ਮਿੱਥੇ ਹੋਏ (ਰੱਬ ਦੇ) ਸ਼ਰੀਕ ਹਨ ? ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸ਼ਰੀਕ ਲਿਆਉਣ ਜੇ ਉਹ ਸੱਚੇ ਹਨ।

    ੪੨

    يَوۡمَ يُكۡشَفُ عَن سَاقٖ وَيُدۡعَوۡنَ إِلَى ٱلسُّجُودِ فَلَا يَسۡتَطِيعُونَ

    ਜਿਸ ਦਿਨ ਪਿੰਨੀ ਖੋਲ੍ਹ ਦਿੱਤੀ ਜਾਵੇਗੀ ਭਾਵ ਔਖਾ ਵੇਲਾ ਆਵੇਗਾ ਅਤੇ ਉਹਨਾਂ ਇਨਕਾਰੀਆਂ ਨੂੰ ਸਿਜਦਾ ਕਰਨ ਲਈ ਬੁਲਾਇਆ ਜਾਵੇਗਾ ਤਾਂ ਉਹ ਸਿਜਦਾ ਨਹੀਂ ਕਰ ਸਕਣਗੇ।[1]

    [1] ਵੇਖੋ ਸੂਰਤ ਅਤ-ਤਹਰੀਮ, ਹਾਸ਼ੀਆ ਆਇਤ 8/66

    ੪੩

    خَٰشِعَةً أَبۡصَٰرُهُمۡ تَرۡهَقُهُمۡ ذِلَّةٞۖ وَقَدۡ كَانُواْ يُدۡعَوۡنَ إِلَى ٱلسُّجُودِ وَهُمۡ سَٰلِمُونَ

    ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾਈ ਹੋਵੇਗੀ। ਜਦੋਂ ਸੰਸਾਰ ਵਿਚ ਉਹਨਾਂ ਨੂੰ ਸਿਜਦੇ ਲਈ ਬੁਲਾਇਆ ਜਾਂਦਾ ਸੀ ਉਸ ਵੇਲੇ ਤਾਂ ਉਹ ਭਲੇ ਚੰਗੇ ਸਨ।

    ੪੪

    فَذَرۡنِي وَمَن يُكَذِّبُ بِهَٰذَا ٱلۡحَدِيثِۖ سَنَسۡتَدۡرِجُهُم مِّنۡ حَيۡثُ لَا يَعۡلَمُونَ

    ਸੋ (ਹੇ ਨਬੀ!) ਅੱਜ ਮੈਨੂੰ ਤੇ ਉਸ ਨੂੰ ਜਿਹੜਾ ਹਦੀਸ (ਭਾਵ .ਕੁਰਆਨ) ਨੂੰ ਝੁਠਲਾਉਂਦਾ ਸੀ (ਦੋਵਾਂ ਨੂੰ ਇਕੱਲਾ) ਛੱਡ ਦਿਓ। ਅਸੀਂ ਉਸ ਨੂੰ ਹੌਲੀ-ਹੌਲੀ ਬਰਬਾਦੀ ਵੱਲ ਲੈ ਜਾਵਾਂਗੇ ਕਿ ਉਸ ਨੂੰ ਪਤਾ ਵੀ ਨਹੀਂ ਲੱਗ ਸਕੇਗਾ।

    ੪੫

    وَأُمۡلِي لَهُمۡۚ إِنَّ كَيۡدِي مَتِينٌ

    ਮੈਂ ਇਹਨਾਂ ਨੂੰ ਢਿੱਲ ਦੇ ਰਿਹਾ ਹਾਂ, ਬੇਸ਼ੱਕ ਮੇਰੀ ਚਾਲ ਵੱਡੀ ਜ਼ਬਰਦਸਤ ਹੈ।

    ੪੬

    أَمۡ تَسۡـَٔلُهُمۡ أَجۡرٗا فَهُم مِّن مَّغۡرَمٖ مُّثۡقَلُونَ

    (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਬਦਲਾ ਭਾਲਦੇ ਹੋ ਕਿ ਇਹ ਉਸ ਤਾਵਾਨ (ਚੱਟੀ) ਦੇ ਭਾਰ ਹੇਠ ਦਬੇ ਜਾ ਰਹੇ ਹਨ ?

    ੪੭

    أَمۡ عِندَهُمُ ٱلۡغَيۡبُ فَهُمۡ يَكۡتُبُونَ

    ਕੀ ਇਹਨਾਂ ਕੋਲ ਪਰੋਖ ਦਾ ਗਿਆਨ ਹੈ, ਜਿਸ ਤੋਂ ਇਹ ਲਿਖ ਲਿਆਉਂਦੇ ਹਨ।

    ੪੮

    فَٱصۡبِرۡ لِحُكۡمِ رَبِّكَ وَلَا تَكُن كَصَاحِبِ ٱلۡحُوتِ إِذۡ نَادَىٰ وَهُوَ مَكۡظُومٞ

    ਸੋ ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਧੀਰਜ ਤੋਂ ਕੰਮ ਲਵੋ ਅਤੇ ਮੱਛੀ ਵਾਲੇ (ਯੂਨੁਸ ਅ:) ਵਾਂਗ ਨਾ ਹੋ ਜਾਣਾ ਕਿ ਜਦੋਂ ਉਸ ਨੇ (ਅੱਲਾਹ ਨੂੰ) ਸੱਦਿਆ ਸੀ ਉਸ ਸਮੇਂ ਉਹ ਗ਼ਮ ਨਾਲ ਭਰਪੂਰ ਸੀ।

    ੪੯

    لَّوۡلَآ أَن تَدَٰرَكَهُۥ نِعۡمَةٞ مِّن رَّبِّهِۦ لَنُبِذَ بِٱلۡعَرَآءِ وَهُوَ مَذۡمُومٞ

    ਜੇਕਰ ਉਸ ਦੇ ਰੱਬ ਦੀ ਮਿਹਰ ਉਸ ਨੂੰ ਨਾ ਜੁੜਦੀ ਤਾਂ ਉਹ ਇਕ ਰੜੇ ਮੈਦਾਨ ਵਿਚ ਸੁੱਟ ਦਿੱਤਾ ਜਾਂਦਾ ਜਦ ਕਿ ਉਹ ਹੀਣਾ ਤੇ ਰੁਸਵਾ ਵੀ ਹੁੰਦਾ।

    ੫੦

    فَٱجۡتَبَٰهُ رَبُّهُۥ فَجَعَلَهُۥ مِنَ ٱلصَّٰلِحِينَ

    ਅੰਤ ਉਸ ਦੇ ਰੱਬ ਨੇ ਉਸ ਨੂੰ ਆਪਣੀਆਂ ਮਿਹਰਾਂ ਨਾਲ ਨਿਵਾਜ਼ਿਆ, ਅਤੇ ਉਸ ਨੂੰ ਭਲੇ ਪੁਰਖਾਂ ਵਿਚ ਰਲਾ ਲਿਆ।

    ੫੧

    وَإِن يَكَادُ ٱلَّذِينَ كَفَرُواْ لَيُزۡلِقُونَكَ بِأَبۡصَٰرِهِمۡ لَمَّا سَمِعُواْ ٱلذِّكۡرَ وَيَقُولُونَ إِنَّهُۥ لَمَجۡنُونٞ

    ਜਦੋਂ ਇਹ (ਇਨਕਾਰੀ) ਉਸ ਜ਼ਿਕਰ (ਭਾਵ .ਕੁਰਆਨ) ਸੁਣਦੇ ਹਨ ਤਾਂ ਤੁਹਾਨੂੰ ਆਪਣੀਆਂ (ਭੈੜੀਆਂ) ਨਜ਼ਰਾਂ ਨਾਲ ਇੰਜ ਤੱਕਦੇ ਹਨ ਜਿਵੇਂ ਉਹ ਤੁਹਾਡੇ ਪੈਰ (ਸਿੱਧੀ ਰਾਹ ਤੋਂ) ਉਖਾੜ ਦੇਣਗੇ ਅਤੇ ਆਖਦੇ ਹਨ ਕਿ ਬੇਸ਼ੱਕ ਉਹ (ਮੁਹੰਮਦ) ਤਾਂ ਸੁਦਾਈ ਹੈ।

    ੫੨

    وَمَا هُوَ إِلَّا ذِكۡرٞ لِّلۡعَٰلَمِينَ

    ਜਦ ਕਿ ਇਹ (.ਕੁਰਆਨ) ਤਾਂ ਸਾਰੇ ਜਹਾਨਾਂ ਲਈ ਇਕ ਨਸੀਹਤ ਹੈ।

    Al-Qalam

    Play