Surah Nuh in Punjabi

    نوح

    Surah Nuh in Punjabi

    Read Surah Nuh in Punjabi (نوح) with Arabic text, Punjabi translation, and audio recitation. Chapter 71 of the Holy Quran, 28 verses — free online.

    Quran in Punjabi · all 114 Surahs

    إِنَّآ أَرۡسَلۡنَا نُوحًا إِلَىٰ قَوۡمِهِۦٓ أَنۡ أَنذِرۡ قَوۡمَكَ مِن قَبۡلِ أَن يَأۡتِيَهُمۡ عَذَابٌ أَلِيمٞ

    ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਘੱਲਿਆ ਕਿ ਉਹ ਆਪਣੀ ਕੌਮ ਨੂੰ ਡਰਾਵੇ ਇਸ ਤੋਂ ਪਹਿਲਾਂ ਕਿ ਉਹਨਾਂ ਨੂੰ ਦਰਦਨਾਕ ਅਜ਼ਾਬ ਆ ਨੱਪੇ।

    قَالَ يَٰقَوۡمِ إِنِّي لَكُمۡ نَذِيرٞ مُّبِينٌ

    ਉਸ (ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਸਪਸ਼ਟ ਰੂਪ ਵਿਚ ਡਰਾਉਣ ਵਾਲਾ (ਪੈਗ਼ੰਬਰ) ਹਾਂ।

    أَنِ ٱعۡبُدُواْ ٱللَّهَ وَٱتَّقُوهُ وَأَطِيعُونِ

    ਤੁਸੀਂ ਅੱਲਾਹ ਦੀ ਬੰਦਗੀ ਕਰੋ, ਉਸੇ ਤੋਂ ਡਰੋ ਅਤੇ ਮੇਰੀ ਆਗਿਆਕਾਰੀ ਕਰੋ।

    يَغۡفِرۡ لَكُم مِّن ذُنُوبِكُمۡ وَيُؤَخِّرۡكُمۡ إِلَىٰٓ أَجَلٖ مُّسَمًّىۚ إِنَّ أَجَلَ ٱللَّهِ إِذَا جَآءَ لَا يُؤَخَّرُۚ لَوۡ كُنتُمۡ تَعۡلَمُونَ

    ਫੇਰ ਉਹ ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਮੋਹਲਤ ਦੇਵੇਗਾ। ਬੇਸ਼ੱਕ ਜਦੋਂ ਅੱਲਾਹ ਦਾ ਨਿਯਤ ਕੀਤਾ ਹੋਇਆ ਸਮਾਂ ਆ ਜਾਵੇ ਤਾਂ ਉਹ ਟਲਦਾ ਨਹੀਂ। ਕਾਸ਼! ਤੁਹਾਨੂੰ ਇਸ ਦਾ ਗਿਆਨ ਹੋਵੇ।

    قَالَ رَبِّ إِنِّي دَعَوۡتُ قَوۡمِي لَيۡلٗا وَنَهَارٗا

    ਉਸ (ਨੂਹ) ਨੇ ਆਖਿਆ ਕਿ ਹੇ ਮੇਰੇ ਰੱਬਾ! ਬੇਸ਼ੱਕ ਮੈਂਨੇ ਆਪਣੀ ਕੌਮ ਨੂੰ ਰਾਤ-ਦਿਨ (ਤੇਰੇ ਵੱਲ) ਸੱਦਿਆ।

    فَلَمۡ يَزِدۡهُمۡ دُعَآءِيٓ إِلَّا فِرَارٗا

    ਪਰ ਮੇਰੇ ਇਸ ਸੱਦੇ ਨੇ ਉਹਨਾਂ ਦੇ (ਹੱਕ ਸੱਚ ਤੋਂ) ਫਰਾਰ ਹੋਣ ਵਿਚ ਵਾਧਾ ਹੀ ਕੀਤਾ ਹੈ।

    وَإِنِّي كُلَّمَا دَعَوۡتُهُمۡ لِتَغۡفِرَ لَهُمۡ جَعَلُوٓاْ أَصَٰبِعَهُمۡ فِيٓ ءَاذَانِهِمۡ وَٱسۡتَغۡشَوۡاْ ثِيَابَهُمۡ وَأَصَرُّواْ وَٱسۡتَكۡبَرُواْ ٱسۡتِكۡبَارٗا

    ਮੈਨੇ ਜਦੋਂ ਵੀ ਉਹਨਾਂ ਨੂੰ ਸੱਦਿਆ ਤਾਂ ਜੋ ਤੂੰ ਉਹਨਾਂ ਨੂੰ ਬਖ਼ਸ਼ ਦੇਵੇਂ ਤਾਂ ਉਹਨਾਂ ਨੇ ਆਪਣੀਆਂ ਉਂਗਲੀਆਂ ਆਪਣੇ ਕੰਨਾਂ ਵਿਚ ਪਾ ਲਈਆਂ ਅਤੇ ਆਪਣੇ ਆਪ ਨੂੰ ਕੱਪੜ੍ਹਿਆਂ ਨਾਲ ਢੱਕ ਲਿਆ ਅਤੇ ਹਟਧਰਮੀ ’ਤੇ ਅੜੇ ਰਹੇ ਅਤੇ ਘਮੰਡ ਵਿਚ ਹੱਦੋਂ ਟਪ ਗਏ।

    ثُمَّ إِنِّي دَعَوۡتُهُمۡ جِهَارٗا

    ਮੈਨੇ ਉਹਨਾਂ ਨੂੰ ਖੁੱਲ੍ਹਮ-ਖੁੱਲ੍ਹਾ (ਤੇਰੇ ਵੱਲ ਆਉਣ ਲਈ) ਸੱਦਿਆ ਸੀ।

    ثُمَّ إِنِّيٓ أَعۡلَنتُ لَهُمۡ وَأَسۡرَرۡتُ لَهُمۡ إِسۡرَارٗا

    ਮੈਨੇ ਉਹਨਾਂ ਨੂੰ ਸਪਸ਼ਟ ਰੂਪ ਵਿਚ ਵੀ ਤੇ ਗੁਪਤ ਰੂਪ ਵਿਚ ਵੀ ਸਮਝਾਇਆ।

    ੧੦

    فَقُلۡتُ ٱسۡتَغۡفِرُواْ رَبَّكُمۡ إِنَّهُۥ كَانَ غَفَّارٗا

    ਸੋ ਮੈਨੇ ਕਿਹਾ ਕਿ ਤੁਸੀਂ ਆਪਣੇ ਰੱਬ ਤੋਂ ਖਿਮਾ ਮੰਗੋ। ਬੇਸ਼ੱਕ ਉਹੀਓ ਬਖ਼ਸ਼ਣਹਾਰ ਹੈ।

    ੧੧

    يُرۡسِلِ ٱلسَّمَآءَ عَلَيۡكُم مِّدۡرَارٗا

    ਉਹ ਤੁਹਾਡੇ ਉੱਤੇ ਅਕਾਸ਼ ਤੋਂ ਮੂਸਲਾਧਾਰ ਮੀਂਹ ਬਰਸਾਏਗਾ।

    ੧੨

    وَيُمۡدِدۡكُم بِأَمۡوَٰلٖ وَبَنِينَ وَيَجۡعَل لَّكُمۡ جَنَّٰتٖ وَيَجۡعَل لَّكُمۡ أَنۡهَٰرٗا

    ਉਹ ਤੁਹਾਨੂੰ ਮਾਲ ਤੇ ਔਲਾਦ ਨਾਲ ਨਿਵਾਜ਼ੇਗਾ ਅਤੇ ਤੁਹਾਡੇ ਲਈ ਬਾਗ਼ ਪੈਦਾ ਕਰੇਗਾ ਅਤੇ ਨਹਿਰਾਂ ਵੀ ਜਾਰੀ ਕਰੇਗਾ।

    ੧੩

    مَّا لَكُمۡ لَا تَرۡجُونَ لِلَّهِ وَقَارٗا

    ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਅੱਲਾਹ ਲਈ ਕਿਸੇ ਗੌਰਵ (ਤੇ ਵਡਿਆਈ) ਦੀ ਆਸ ਨਹੀਂ ਰੱਖਦੇ।

    ੧੪

    وَقَدۡ خَلَقَكُمۡ أَطۡوَارًا

    ਜਦ ਕਿ ਉਸ ਨੇ ਤੁਹਾਨੂੰ ਤਰ੍ਹਾਂ-ਤਰ੍ਹਾਂ ਨਾਲ ਸਾਜਿਆ ਹੈ।

    ੧੫

    أَلَمۡ تَرَوۡاْ كَيۡفَ خَلَقَ ٱللَّهُ سَبۡعَ سَمَٰوَٰتٖ طِبَاقٗا

    ਕੀ ਤੁਸੀਂ ਵੇਖਿਆ ਨਹੀਂ ਕਿ ਅੱਲਾਹ ਨੇ ਸੱਤ ਅਕਾਸ਼ ਉੱਪਰ ਥੱਲੇ ਕਿਵੇਂ ਸਾਜੇ ਹਨ।

    ੧੬

    وَجَعَلَ ٱلۡقَمَرَ فِيهِنَّ نُورٗا وَجَعَلَ ٱلشَّمۡسَ سِرَاجٗا

    ਅਤੇ ਉਸੇ ਨੇ ਉਹਨਾਂ ਵਿਚ ਚੰਨ ਨੂੰ ਚਾਨਣ ਅਤੇ ਸੂਰਜ ਨੂੰ ਚਿਰਾਗ਼ ਬਣਾਇਆ ਹੈ।

    ੧੭

    وَٱللَّهُ أَنۢبَتَكُم مِّنَ ٱلۡأَرۡضِ نَبَاتٗا

    ਅਤੇ ਅੱਲਾਹ ਨੇ ਤੁਹਾਨੂੰ ਧਰਤੀਓ (ਅਦਭੁਤ ਰੂਪ ਨਾਲ) ਉਗਾਇਆ ਹੈ।

    ੧੮

    ثُمَّ يُعِيدُكُمۡ فِيهَا وَيُخۡرِجُكُمۡ إِخۡرَاجٗا

    ਫੇਰ ਉਹ ਤੁਹਾਨੂੰ ਇਸੇ ਧਰਤੀ ਵਿਚ ਮੋੜ ਲਿਆਵੇਗਾ ਅਤੇ ਉਹ ਤੁਹਾਨੂੰ ਇਸੇ ਵਿੱਚੋਂ ਮੁੜ ਕੱਢੇਗਾ।

    ੧੯

    وَٱللَّهُ جَعَلَ لَكُمُ ٱلۡأَرۡضَ بِسَاطٗا

    ਅੱਲਾਹ ਨੇ ਤੁਹਾਡੇ ਲਈ ਧਰਤੀ ਨੂੰ ਵਿਛੌਣੇ ਵਾਂਗ ਵਿਛਾ ਦਿੱਤਾ ਹੈ।

    ੨੦

    لِّتَسۡلُكُواْ مِنۡهَا سُبُلٗا فِجَاجٗا

    (ਹੇ ਨਬੀ!) ਤਾਂ ਜੋ ਤੁਸੀਂ ਇਸ ਦੀਆਂ ਖੁੱਲ੍ਹੀਆਂ ਰਾਹਾਂ ’ਤੇ ਤੁਰੋ ਫਿਰੋ।

    ੨੧

    قَالَ نُوحٞ رَّبِّ إِنَّهُمۡ عَصَوۡنِي وَٱتَّبَعُواْ مَن لَّمۡ يَزِدۡهُ مَالُهُۥ وَوَلَدُهُۥٓ إِلَّا خَسَارٗا

    ਨੂਹ ਨੇ ਕਿਹਾ, ਹੇ ਮੇਰੇ ਰੱਬਾ! ਬੇਸ਼ੱਕ ਉਹਨਾਂ ਨੇ ਮੇਰੀ ਨਾ-ਫ਼ਰਮਾਨੀ ਕੀਤੀ ਅਤੇ ਉਹਨਾਂ ਦੇ ਪਿੱਛੇ ਲੱਗੇ ਜਿਨ੍ਹਾਂ ਨੂੰ ਉਹਨਾਂ ਦੇ ਮਾਲ ਤੇ ਔਲਾਦ ਨੇ ਵਧੇਰੇ ਘਾਟੇ ਵਿਚ ਹੀ ਰੱਖਿਆ ਹੈ।

    ੨੨

    وَمَكَرُواْ مَكۡرٗا كُبَّارٗا

    ਉਹਨਾਂ ਨੇ ਵੱਡੀਆਂ-ਵੱਡੀਆਂ ਚਾਲਾਂ ਚੱਲੀਆਂ।

    ੨੩

    وَقَالُواْ لَا تَذَرُنَّ ءَالِهَتَكُمۡ وَلَا تَذَرُنَّ وَدّٗا وَلَا سُوَاعٗا وَلَا يَغُوثَ وَيَعُوقَ وَنَسۡرٗا

    ਉਹਨਾਂ ਨੇ ਆਖਿਆ, ਤੁਸੀਂ ਆਪਣੇ ਇਸ਼ਟਾਂ ਨੂੰ ਨਾ ਛੱਡੋ ਅਤੇ ਨਾ ਤੁਸੀਂ ‘ਵੱਦ’ ਨੂੰ, ਨਾ ‘ਸੁਆ’ ਨੂੰ, ਨਾ ‘ਯਊਸ’ ਨੂੰ, ਨਾ ਯਊਕ ਨੂੰ ਅਤੇ ਨਾ ਹੀ ‘ਨਸਰ’ (ਨਾਂ ਦੀ ਦੇਵੀਆਂ ਦੀ ਪੂਜਾ) ਨੂੰ ਛੱਡੋ।

    ੨੪

    وَقَدۡ أَضَلُّواْ كَثِيرٗاۖ وَلَا تَزِدِ ٱلظَّٰلِمِينَ إِلَّا ضَلَٰلٗا

    ਉਹਨਾਂ ਨੇ ਵਧੇਰੇ ਲੋਕਾਂ ਨੂੰ ਗੁਮਰਾਹ ਕੀਤਾ, ਸੋ ਹੇ ਅੱਲਾਹ! ਤੂੰ ਜ਼ਾਲਮਾਂ ਦੀ ਗੁਮਰਾਹੀ ਵਿਚ ਵਾਧਾ ਕਰ।

    ੨੫

    مِّمَّا خَطِيٓـَٰٔتِهِمۡ أُغۡرِقُواْ فَأُدۡخِلُواْ نَارٗا فَلَمۡ يَجِدُواْ لَهُم مِّن دُونِ ٱللَّهِ أَنصَارٗا

    ਉਹ ਆਪਣੇ ਅਪਰਾਧਾ ਕਾਰਨ ਡੋਬ ਦਿੱਤੇ ਗਏ ਅਤੇ ਨਰਕ ਵਿਚ ਦਾਖ਼ਲ ਕਰ ਦਿੱਤੇ ਗਏ, ਫੇਰ ਉਹਨਾਂ ਨੂੰ ਛੁੱਟ ਅੱਲਾਹ ਤੋਂ ਹੋਰ ਕੋਈ ਸਹਾਈ ਨਹੀਂ ਲੱਭਿਆ।

    ੨੬

    وَقَالَ نُوحٞ رَّبِّ لَا تَذَرۡ عَلَى ٱلۡأَرۡضِ مِنَ ٱلۡكَٰفِرِينَ دَيَّارًا

    ਅਤੇ ਨੂਹ ਨੇ ਕਿਹਾ ਕਿ ਹੇ ਮੇਰੇ ਰੱਬਾ! ਧਰਤੀ ਉੱਤੇ ਵੱਸਣ ਵਾਲੇ ਕਿਸੇ ਵੀ ਕਾਫ਼ਿਰ ਨੂੰ ਨਾ ਛੱਡੀਂ।

    ੨੭

    إِنَّكَ إِن تَذَرۡهُمۡ يُضِلُّواْ عِبَادَكَ وَلَا يَلِدُوٓاْ إِلَّا فَاجِرٗا كَفَّارٗا

    ਜੇ ਤੂੰ ਉਹਨਾਂ ਨੂੰ ਛੱਡ ਦਿੱਤਾ ਤਾਂ ਉਹ ਤੇਰੇ ਬੰਦਿਆਂ ਨੂੰ ਕੁਰਾਹੇ ਪਾ ਦੇਣਗੇ ਅਤੇ (ਅੱਗੇ ਨੂੰ ਵੀ) ਕਾਫ਼ਿਰ ਹੀ ਪੈਦਾ ਹੋਣਗੇ।

    ੨੮

    رَّبِّ ٱغۡفِرۡ لِي وَلِوَٰلِدَيَّ وَلِمَن دَخَلَ بَيۡتِيَ مُؤۡمِنٗا وَلِلۡمُؤۡمِنِينَ وَٱلۡمُؤۡمِنَٰتِۖ وَلَا تَزِدِ ٱلظَّٰلِمِينَ إِلَّا تَبَارَۢا

    ਹੇ ਮੇਰੇ ਰੱਬਾ! ਤੂੰ ਮੇਰੀ ਅਤੇ ਮੇਰੇ ਮਾਪਿਆਂ ਦੀ ਬਖ਼ਸ਼ਿਸ਼ ਫਰਮਾ ਅਤੇ ਹਰ ਉਸ ਵਿਅਕਤੀ ਦੀ ਜਿਹੜਾ ਮੇਰੇ ਘਰ ਵਿਚ ਈਮਾਨ ਵਾਲਾ ਬਣਕੇ ਦਾਖ਼ਲ ਹੋਵੇ ਅਤੇ ਮੋਮਿਨ ਪੁਰਸ਼ ਤੇ ਮੋਮਿਨ ਇਸਤਰੀਆਂ ਦੀ ਵੀ (ਬਖ਼ਸ਼ਿਸ਼ ਫ਼ਰਮਾ) ਅਤੇ ਜ਼ਾਲਮਾਂ ਦੀ ਬਰਬਾਦੀ ਤੇ ਹਲਾਕਤ ਵਿਚ ਵਾਧਾ ਕਰ।

    Nuh

    Play