Surah Al-Insan in Punjabi

    الإنسان

    Surah Al-Insan in Punjabi

    Read Surah Al-Insan in Punjabi (الإنسان) with Arabic text, Punjabi translation, and audio recitation. Chapter 76 of the Holy Quran, 31 verses — free online.

    Quran in Punjabi · all 114 Surahs

    هَلۡ أَتَىٰ عَلَى ٱلۡإِنسَٰنِ حِينٞ مِّنَ ٱلدَّهۡرِ لَمۡ يَكُن شَيۡـٔٗا مَّذۡكُورًا

    ਜ਼ਰੂਰ ਹੀ ਮਨੁੱਖ ਉੱਤੇ ਅਨੰਤ-ਕਾਲ ਦਾ ਇਕ ਅਜਿਹਾ ਸਮਾਂ ਵੀ ਬੀਤ ਚੁੱਕਾ ਹੈ ਜਦੋਂ ਉਹ ਕੋਈ ਵਰਣਨ ਯੋਗ ਚੀਜ਼ ਨਹੀਂ ਸੀ।

    إِنَّا خَلَقۡنَا ٱلۡإِنسَٰنَ مِن نُّطۡفَةٍ أَمۡشَاجٖ نَّبۡتَلِيهِ فَجَعَلۡنَٰهُ سَمِيعَۢا بَصِيرًا

    ਬੇਸ਼ੱਕ ਅਸੀਂ ਮਨੁੱਖ ਨੂੰ (ਮਰਦ ਤੇ ਔਰਤ ਦੇ) ਰਲੇ ਮਿਲੇ ਵੀਰਜ ਤੋਂ ਸਾਜਿਆ ਹੈ, ਅਸੀਂ ਉਸ ਨੂੰ ਪਰਖਣਾ ਚਾਹੁੰਦੇ ਹਾਂ ਇਸ ਲਈ ਅਸੀਂ ਉਸ ਨੂੰ ਸੁਣਨ ਵਾਲਾ ਅਤੇ ਵੇਖਣ ਵਾਲਾ ਬਣਾ ਦਿੱਤਾ।

    إِنَّا هَدَيۡنَٰهُ ٱلسَّبِيلَ إِمَّا شَاكِرٗا وَإِمَّا كَفُورًا

    ਅਸੀਂ ਉਸ ਨੂੰ ਸਿੱਧੇ ਰਾਹ ਦੀ ਹਿਦਾਇਤ ਬਖ਼ਸ਼ੀ ਹੁਣ ਭਾਵੇਂ ਉਹ ਸ਼ੁਕਰਗੁਜ਼ਾਰ ਹੋਵੇ ਜਾਂ ਨਾ-ਸ਼ੁਕਰਾ।

    إِنَّآ أَعۡتَدۡنَا لِلۡكَٰفِرِينَ سَلَٰسِلَاْ وَأَغۡلَٰلٗا وَسَعِيرًا

    ਨਿਰਸੰਦੇਹ, ਅਸੀਂ ਕਾਫ਼ਿਰਾਂ ਲਈ ਜ਼ੰਜੀਰਾਂ, ਸੰਗਲ ਤੇ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।

    إِنَّ ٱلۡأَبۡرَارَ يَشۡرَبُونَ مِن كَأۡسٖ كَانَ مِزَاجُهَا كَافُورًا

    ਬੇਸ਼ੱਕ ਨੇਕ ਲੋਕ (ਸਵਰਗ ਵਿਚ) ਅਜਿਹੇ ਜਾਮ ਤੋਂ (ਸ਼ਰਾਬ) ਪੀਣਗੇ ਜਿਸ ਵਿਚ ਕਪੂਰ-ਜਲ ਦਾ ਰਲਾ ਹੋਵੇਗ।

    عَيۡنٗا يَشۡرَبُ بِهَا عِبَادُ ٱللَّهِ يُفَجِّرُونَهَا تَفۡجِيرٗا

    ਉਹ ਇਕ ਚਸ਼ਮਾਂ ਹੈ ਜਿਸ ਵਿੱਚੋਂ ਅੱਲਾਹ ਦੇ ਨੇਕ ਬੰਦੇ (ਸ਼ਰਾਬ) ਪੀਣਗੇ ਅਤੇ ਜਿੱਥੇ ਵੀ ਚਾਹੁੰਣਗੇ ਉਸ ਦੀਆਂ ਸ਼ਾਖ਼ਾਂ ਕੱਢ ਲੈਣਗੇ।

    يُوفُونَ بِٱلنَّذۡرِ وَيَخَافُونَ يَوۡمٗا كَانَ شَرُّهُۥ مُسۡتَطِيرٗا

    ਉਹ (ਸੰਸਾਰ ਵਿਚ) ਆਪਣੀਆਂ ਸੁੱਖਾਂ ਪੂਰੀਆਂ ਕਰਦੇ ਹਨ ਅਤੇ ਉਸ ਦਿਹਾੜ੍ਹਿਓ ਭੈ-ਭੀਤ ਰਹਿੰਦੇ ਹਨ ਜਿਸ ਦੀ ਬਿਪਤਾ (ਚਾਰੋਂ ਪਾਸੇ) ਫੈਲੀ ਹੋਈ ਹੋਵੇਗੀ।

    وَيُطۡعِمُونَ ٱلطَّعَامَ عَلَىٰ حُبِّهِۦ مِسۡكِينٗا وَيَتِيمٗا وَأَسِيرًا

    ਅਤੇ ਅੱਲਾਹ ਦੀ ਮੁਹੱਬਤ ਵਿਚ ਮੁਥਾਜਾਂ, ਯਤੀਮਾਂ ਅਤੇ ਕੈਦੀਆਂ ਨੂੰ ਭੋਜਨ ਖੁਆਉਂਦੇ ਸੀ।

    إِنَّمَا نُطۡعِمُكُمۡ لِوَجۡهِ ٱللَّهِ لَا نُرِيدُ مِنكُمۡ جَزَآءٗ وَلَا شُكُورًا

    (ਅਤੇ ਆਖਦੇ ਹਨ ਕਿ) ਅਸੀਂ ਤੁਹਾਨੂੰ ਕੇਵਲ ਅੱਲਾਹ (ਨੂੰ ਖ਼ੁਸ਼ ਕਰਨ) ਲਈ ਖਾਣਾ ਖੁਆ ਰਹੇ ਹਾਂ। ਅਸੀਂ ਤੁਹਾਥੋਂ ਨਾ ਤਾਂ ਇਸ ਦਾ ਕੋਈ ਬਦਲਾ ਚਾਹੁੰਦੇ ਹਾਂ ਤੇ ਨਾ ਹੀ ਚਾਹੁੰਦੇ ਹਾਂ ਕਿ ਤੁਸੀਂ ਸਾਡਾ ਧੰਨਵਾਦ ਕਰੋ।

    ੧੦

    إِنَّا نَخَافُ مِن رَّبِّنَا يَوۡمًا عَبُوسٗا قَمۡطَرِيرٗا

    ਅਸੀਂ ਤਾਂ ਆਪਣੇ ਰੱਬ ਤੋਂ ਚਿਹਰੇ ਵਿਗਾੜ ਦੇਣ ਵਾਲੇ ਅਤਿਅੰਤ ਕਰੜੇ ਦਿਹਾੜੇ (ਭਾਵ ਕਿਆਮਤ) ਦਾ ਡਰ ਖਾਂਦੇ ਹਾਂ।

    ੧੧

    فَوَقَىٰهُمُ ٱللَّهُ شَرَّ ذَٰلِكَ ٱلۡيَوۡمِ وَلَقَّىٰهُمۡ نَضۡرَةٗ وَسُرُورٗا

    ਸੋ ਅੱਲਾਹ ਉਹਨਾਂ ਨੂੰ ਉਸ ਦਿਹਾੜੇ ਦੇ ਅਜ਼ਾਬ ਤੋਂ ਬਚਾ ਲਵੇਗਾ ਅਤੇ ਉਹਨਾਂ ਨੂੰ ਤਾਜ਼ਗੀ ਤੇ ਆਨੰਦ ਨਾਲ ਨਵਾਜ਼ੇਗਾ।

    ੧੨

    وَجَزَىٰهُم بِمَا صَبَرُواْ جَنَّةٗ وَحَرِيرٗا

    ਅਤੇ ਉਹਨਾਂ ਦੇ ਸਬਰ ਦੇ ਬਦਲੇ ਉਹਨਾਂ ਨੂੰ ਜੰਨਤ ਅਤੇ ਰੇਸ਼ਮੀ ਵਸਤਰ ਦੇਵਾਂਗਾ।

    ੧੩

    مُّتَّكِـِٔينَ فِيهَا عَلَى ٱلۡأَرَآئِكِۖ لَا يَرَوۡنَ فِيهَا شَمۡسٗا وَلَا زَمۡهَرِيرٗا

    ਉਹ ਜੰਨਤ ਵਿਖੇ ਸਿੰਘਾਸਣਾ ਉੱਤੇ ਤਕੀਏ ਲਾਈਂ ਬੈਠੇ ਹੋਣਗੇ, ਉੱਥੇ ਨਾਂ ਧੁੱਪ ਵੇਖਣਗੇ ਤੇ ਨਾ ਹੀ ਠਾਰੀ ਹੋਵੇਗੀ।

    ੧੪

    وَدَانِيَةً عَلَيۡهِمۡ ظِلَٰلُهَا وَذُلِّلَتۡ قُطُوفُهَا تَذۡلِيلٗا

    ਅਤੇ ਜੰਨਤ ਦੀਆਂ ਛਾਵਾਂ ਉਹਨਾਂ ’ਤੇ ਝੁਕੀਆਂ ਹੋਣਗੀਆਂ ਅਤੇ ਉਸ ਦੇ ਫਲਾਂ ਦੇ ਗੁੱਛੇ ਉਹਨਾਂ ਦੀ ਪਹੁੰਚ ਹੇਠ ਕਰ ਦਿੱਤੇ ਜਾਣਗੇ।

    ੧੫

    وَيُطَافُ عَلَيۡهِم بِـَٔانِيَةٖ مِّن فِضَّةٖ وَأَكۡوَابٖ كَانَتۡ قَوَارِيرَا۠

    ਅਤੇ ਉਹਨਾਂ ਦੇ ਅੱਗੇ ਚਾਂਦੀ ਦੇ ਭਾਂਡੇ ਤੇ ਸ਼ੀਸ਼ੇ ਦੇ ਪਿਆਲੇ ਘੁਮਾਏ ਜਾ ਰਹੇ ਹੋਣਗੇ।

    ੧੬

    قَوَارِيرَاْ مِن فِضَّةٖ قَدَّرُوهَا تَقۡدِيرٗا

    ਸ਼ੀਸ਼ੇ ਵੀ ਉਹ ਜਿਹੜੇ ਚਾਂਦੀ (ਦੀ ਕਿਸਮ) ਦੇ ਹੋਣਗੇ ਅਤੇ (ਸਾਕੀ) ਉਹਨਾਂ ਨੂੰ ਠੀਕ ਅੰਦਾਜ਼ੇ ਸਿਰ (ਭਾਵ ਚੰਗੀ ਤਰ੍ਹਾਂ) ਭਰਣਗੇ।

    ੧੭

    وَيُسۡقَوۡنَ فِيهَا كَأۡسٗا كَانَ مِزَاجُهَا زَنجَبِيلًا

    ਉੱਥੇ ਉਹਨਾਂ ਨੂੰ ਅਜਿਹੇ ਜਾਮ (ਸ਼ਰਾਬ ਦੇ) ਪਿਆਏ ਜਾਣਗੇ ਜਿਨ੍ਹਾਂ ਵਿਚ ਸੁਂਢ ਦਾ ਰਲਾ ਹੋਵੇਗਾ।

    ੧੮

    عَيۡنٗا فِيهَا تُسَمَّىٰ سَلۡسَبِيلٗا

    ਇਹ ਜੰਨਤ ਦਾ ਇਕ ਚਸ਼ਮਾ ਹੈ ਜਿਸ ਨੂੰ ‘ਸਲਸਬੀਲ’ ਦਾ ਨਾਂ ਦਿੱਤਾ ਗਿਆ ਹੈ।

    ੧੯

    ۞ وَيَطُوفُ عَلَيۡهِمۡ وِلۡدَٰنٞ مُّخَلَّدُونَ إِذَا رَأَيۡتَهُمۡ حَسِبۡتَهُمۡ لُؤۡلُؤٗا مَّنثُورٗا

    ਉਹਨਾਂ ਦੀ ਸੇਵਾ ਲਈ ਮੁੰਢੇ ਫਿਰ ਰਹੇ ਹੋਣਗੇ, ਜਿਹੜੇ ਸਦਾ ਮੁੰਢੇ ਹੀ ਰਹਿਣਗੇ, ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਉਹਨਾਂ ਨੂੰ ਖਿਲਰੇ ਹੋਏ ਮੋਤੀ ਸਮਝੋਗੇ।

    ੨੦

    وَإِذَا رَأَيۡتَ ثَمَّ رَأَيۡتَ نَعِيمٗا وَمُلۡكٗا كَبِيرًا

    ਜਦੋਂ ਤੁਸੀਂ ਉੱਥੇ ਜਿੱਧਰ ਵੀ ਵੇਖੋਗੇ ਨਿਅਮਤਾਂ ਹੀ ਨਿਅਮਤਾਂ ਅਤੇ ਇਕ ਵੱਡੀ ਪਾਤਸ਼ਾਹੀ ਵੇਖੋਗੇ।

    ੨੧

    عَٰلِيَهُمۡ ثِيَابُ سُندُسٍ خُضۡرٞ وَإِسۡتَبۡرَقٞۖ وَحُلُّوٓاْ أَسَاوِرَ مِن فِضَّةٖ وَسَقَىٰهُمۡ رَبُّهُمۡ شَرَابٗا طَهُورًا

    ਉਹਨਾਂ ਦੇ (ਸਰੀਰ) ਉੱਤੇ ਬਰੀਕ ਹਰੇ ਰੰਗ ਦੇ ਰੇਸ਼ਮੀ ਬਸਤਰ ਹੋਣਗੇ, ਅਤੇ ਉਹਨਾਂ ਨੂੰ ਚਾਂਦੀ ਦੇ ਕੰਗਣ ਪਹਿਨਾਏ ਜਾਣਗੇ ਅਤੇ ਉਹਨਾਂ ਦਾ ਰੱਬ ਉਹਨਾਂ ਨੂੰ ਪਵਿੱਤਰ ਸ਼ਰਾਬ ਪਿਆਏਗਾ।

    ੨੨

    إِنَّ هَٰذَا كَانَ لَكُمۡ جَزَآءٗ وَكَانَ سَعۡيُكُم مَّشۡكُورًا

    (ਆਖਿਆ ਜਾਵੇਗਾ) ਇਹ ਤੁਹਾਡਾ (ਨੇਕੀਆਂ ਦਾ) ਬਦਲਾ ਹੈ ਅਤੇ ਤੁਹਾਡੀਆਂ ਕੋਸ਼ਿਸ਼ਾਂ ਇਸ ਯੋਗ ਹਨ ਕਿ ਉਹਨਾਂ ਦੀ ਕਦਰ ਕੀਤੀ ਜਾਵੇ।

    ੨੩

    إِنَّا نَحۡنُ نَزَّلۡنَا عَلَيۡكَ ٱلۡقُرۡءَانَ تَنزِيلٗا

    ਬੇਸ਼ੱਕ ਅਸੀਂ ਹੀ ਤੁਹਾਡੇ ਉੱਤੇ (ਹੇ ਮੁਹੰਮਦ!) ਇਹ .ਕੁਰਆਨ ਥੋੜ੍ਹਾ ਥੋੜ੍ਹਾ ਕਰਕੇ ਉਤਾਰਿਆ ਹੈ।

    ੨੪

    فَٱصۡبِرۡ لِحُكۡمِ رَبِّكَ وَلَا تُطِعۡ مِنۡهُمۡ ءَاثِمًا أَوۡ كَفُورٗا

    ਸੋ ਤੁਸੀਂ ਆਪਣੇ ਰੱਬ ਦੇ ਹੁਕਮ ਉੱਤੇ ਸਬਰ ਕਰੋ ਭਾਵ ਦ੍ਰਿੜਤਾ ਨਾਲ ਜਮੇਂ ਰਹੋ ਅਤੇ ਇਹਨਾਂ ਵਿੱਚੋਂ ਕਿਸੇ ਪਾਪੀ ਜਾਂ ਨਾ-ਸ਼ੁਕਰੇ ਦੇ ਪਿੱਛੇ ਨਾ ਲੱਗੋ।

    ੨੫

    وَٱذۡكُرِ ٱسۡمَ رَبِّكَ بُكۡرَةٗ وَأَصِيلٗا

    ਸਵੇਰੇ-ਸ਼ਾਮ (ਭਾਵ ਹਰ ਵੇਲੇ) ਆਪਣੇ ਰੱਬ ਦੇ ਨਾਮ ਦਾ ਸਿਮਰਨ ਕਰੋ।

    ੨੬

    وَمِنَ ٱلَّيۡلِ فَٱسۡجُدۡ لَهُۥ وَسَبِّحۡهُ لَيۡلٗا طَوِيلًا

    ਅਤੇ ਰਾਤ ਦੇ ਕਿਸੇ ਸਮੇਂ ਉਸੇ ਨੂੰ ਸਿਜਦੇ ਕਰੋ ਅਤੇ ਰਾਤ ਰਹਿੰਦੇ ਤਕ ਉਸ ਦੀ ਤਸਬੀਹ ਕਰਦੇ ਰਹੋ।

    ੨੭

    إِنَّ هَٰٓؤُلَآءِ يُحِبُّونَ ٱلۡعَاجِلَةَ وَيَذَرُونَ وَرَآءَهُمۡ يَوۡمٗا ثَقِيلٗا

    ਬੇਸ਼ੱਕ ਇਹ (ਇਨਕਾਰੀ) ਲੋਕ ਦੁਨੀਆਂ ਨਾਲ ਮੋਹ ਰੱਖਦੇ ਹਨ ਅਤੇ ਭਾਰੀ ਦਿਨ (ਕਿਆਮਤ) ਨੂੰ ਅੱਖੋਂ ਪਰੋਖੇ ਕਰ ਦਿੰਦੇ ਹਨ।

    ੨੮

    نَّحۡنُ خَلَقۡنَٰهُمۡ وَشَدَدۡنَآ أَسۡرَهُمۡۖ وَإِذَا شِئۡنَا بَدَّلۡنَآ أَمۡثَٰلَهُمۡ تَبۡدِيلًا

    ਅਸੀਂ ਹੀ ਇਹਨਾਂ ਨੂੰ ਸਾਜਿਆ ਹੈ ਤੇ ਇਹਨਾਂ ਦੇ ਜੋੜ-ਬੰਦ ਪੱਕੇ ਕੀਤੇ ਹਨ, ਜਦੋਂ ਅਸੀਂ ਚਾਹੀਏ ਇਹਨਾਂ ਵਰਗੇ ਹੋਰ ਲੋਕ ਲਿਆਈਏ।

    ੨੯

    إِنَّ هَٰذِهِۦ تَذۡكِرَةٞۖ فَمَن شَآءَ ٱتَّخَذَ إِلَىٰ رَبِّهِۦ سَبِيلٗا

    ਬੇਸ਼ੱਕ ਇਹ (.ਕੁਰਆਨ) ਇਕ ਨਸੀਹਤ ਹੈ ਹੁਣ ਜਿਹੜਾ ਚਾਹਵੇ ਆਪਣੇ ਰੱਬ ਵੱਲ (ਜਾਣ ਵਾਲੀ) ਰਾਹ ਤੁਰ ਪਵੇ।

    ੩੦

    وَمَا تَشَآءُونَ إِلَّآ أَن يَشَآءَ ٱللَّهُۚ إِنَّ ٱللَّهَ كَانَ عَلِيمًا حَكِيمٗا

    ਤੁਹਾਡੇ ਚਾਹੁਣ ਨਾਲ ਕੁੱਝ ਨਹੀਂ ਹੁੰਦਾ, ਜਦੋਂ ਤਕ ਅੱਲਾਹ ਹੀ ਨਾ ਚਾਹੇ। ਬੇਸ਼ੱਕ ਅੱਲਾਹ ਜਾਣਨਹਾਰ ਅਤੇ ਯੁਕਤੀਮਾਨ ਹੈ।

    ੩੧

    يُدۡخِلُ مَن يَشَآءُ فِي رَحۡمَتِهِۦۚ وَٱلظَّٰلِمِينَ أَعَدَّ لَهُمۡ عَذَابًا أَلِيمَۢا

    ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਮਿਹਰਾਂ ਵਿਚ ਦਾਖ਼ਲ ਕਰਦਾ ਹੈ ਅਤੇ ਜ਼ਾਲਮਾਂ ਲਈ ਉਸ ਨੇ ਦਰਦਨਾਕ ਅਜ਼ਾਬ ਤਿਆਰ ਕਰ ਰੱਖਿਆ ਹੈ।

    Al-Insan

    Play